ਨਵੀਂ ਦਿੱਲੀ : ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਦੇਸ਼ ‘ਚ CAA ਲਾਗੂ ਹੋ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ 2014 ਤੋਂ ਪਹਿਲਾਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲਣੀ ਸ਼ੁਰੂ ਹੋ ਜਾਵੇਗੀ।
CAA ਦੇ ਨਵੇਂ ਕਾਨੂੰਨ ਦੇ ਤਹਿਤ, ਮੋਦੀ ਸਰਕਾਰ ਹੁਣ 31 ਦਸੰਬਰ, 2014 ਤੱਕ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ ਸਤਾਏ ਗਏ ਗੈਰ-ਮੁਸਲਿਮ ਪ੍ਰਵਾਸੀਆਂ – ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ – ਨੂੰ ਭਾਰਤੀ ਨਾਗਰਿਕਤਾ ਦੇਣਾ ਸ਼ੁਰੂ ਕਰੇਗੀ।
ਗ੍ਰਹਿ ਮੰਤਰਾਲੇ ਨੇ ਬਿਨੈਕਾਰਾਂ ਦੀ ਸਹੂਲਤ ਲਈ ਇੱਕ ਪੋਰਟਲ ਤਿਆਰ ਕੀਤਾ ਹੈ ਅਤੇ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇੱਕ ਅਧਿਕਾਰੀ ਨੇ ਕਿਹਾ ਕਿ ਬਿਨੈਕਾਰਾਂ ਨੂੰ ਉਸ ਸਾਲ ਦਾ ਐਲਾਨ ਕਰਨਾ ਹੋਵੇਗਾ ਜਿਸ ਵਿੱਚ ਉਹ ਯਾਤਰਾ ਦਸਤਾਵੇਜ਼ਾਂ ਤੋਂ ਬਿਨਾਂ ਭਾਰਤ ਆਏ ਸਨ। ਬਿਨੈਕਾਰਾਂ ਤੋਂ ਕੋਈ ਦਸਤਾਵੇਜ਼ ਨਹੀਂ ਮੰਗੇ ਜਾਣਗੇ। ਕਾਨੂੰਨ ਦੇ ਅਨੁਸਾਰ, ਤਿੰਨ ਗੁਆਂਢੀ ਦੇਸ਼ਾਂ ਦੇ ਗੈਰ-ਦਸਤਾਵੇਜ਼ੀ ਘੱਟ ਗਿਣਤੀਆਂ ਨੂੰ ਸੀਏਏ ਦੇ ਤਹਿਤ ਲਾਭ ਮਿਲੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।