ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਆਈਆਂ ਖਬਰਾਂ ਅਨੁਸਾਰ ਸਰਕਾਰ ਨੇ ਕਾਂਗਰਸੀ ਆਗੂਆਂ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੀ ਐਸਪੀਜੀ (ਵਿਸ਼ੇਸ ਸੁਰੱਖਿਆ ਸਮੂਹ) ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਹੁਣ ਗਾਂਧੀ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੀਆਰਪੀਐਫ ਦੀ ਪੂਰੇ ਭਾਰਤ ਵਿੱਚ ‘ਜ਼ੈਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ।
ਦੱਸ ਦਈਏ ਕਿ ਹੁਣ ਤੱਕ ਗਾਂਧੀ ਪਰਿਵਾਰ ਨੂੰ ਐਸਪੀਜੀ ਸੁਰੱਖਿਆ ਮਿਲ ਰਹੀ ਹੈ। ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਗਾਂਧੀ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸਪੀਜੀ ਦੀ ਨਹੀਂ ਹੋਵੇਗੀ, ਬਲਕਿ ਇਸ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਿਰਫ ਸੀਆਰਪੀਐਫ ‘ਤੇ ਹੋਵੇਗੀ। ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਐਸਪੀਜੀ ਸੁਰੱਖਿਆ ਹਟਾ ਦਿੱਤੀ ਹੈ।