ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਗਲੇ ਤੇ ਖੰਘ ਲਈ ਘਰੇਲੂ ਨੁਸਖੇ, ਚੁਟਕੀਆਂ ‘ਚ ਮਿਲੇਗਾ ਆਰਾਮ

Global Team
2 Min Read

ਨਿਊਜ਼ ਡੈਸਕ: ਦੀਵਾਲੀ ਤੋਂ ਬਾਅਦ ਪੰਜਾਬ ਸਣੇ ਦਿੱਲੀ-ਐਨਸੀਆਰ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਵਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਆਸਰ ਪੈ ਰਿਹਾ ਹੈ। ਇਸ ਜ਼ਹਿਰੀਲੀ ਹਵਾ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼, ​​ਖੰਘ, ਗਲੇ ਵਿੱਚ ਖਰਾਸ਼ ਅਤੇ ਅੱਖਾਂ ਵਿੱਚ ਜਲਨ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਾਲਾਂਕਿ ਜ਼ਿਆਦਾਤਰ ਲੋਕ ਪ੍ਰਦੂਸ਼ਣ ਕਾਰਨ ਖੰਘ ਦੀ ਸਮੱਸਿਆ ਤੋਂ ਪਰਟੇਸ਼ਾਨ ਹਨ।   ਜੇਕਰ ਤੁਸੀਂ ਵੀ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ, ਤਾਂ ਤੁਸੀਂ ਇਸ ਤੋਂ ਰਾਹਤ ਪਾਉਣ ਲਈ ਕੁਝ ਘਰੇਲੂ ਨੁਸਖਿਆਂ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਖੰਘ ਨੂੰ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ।

ਅਦਰਕ

ਦੂਸ਼ਣ ਕਾਰਨ ਹੋਣ ਵਾਲੀ ਖਾਂਸੀ ਤੋਂ ਛੁਟਕਾਰਾ ਪਾਉਣ ਲਈ ਅਦਰਕ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਵਿੱਚ ਐਂਟੀ-ਮਾਈਕ੍ਰੋਬਾਇਲ ਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਖੰਘ ਦੀ ਸਮੱਸਿਆ ਤੋਂ ਰਾਹਤ ਦਿਵਾ ਸਕਦੇ ਹਨ। ਇਸ ਦੇ ਲਈ ਤੁਸੀਂ ਅਦਰਕ ਦੇ ਛੋਟੇ ਟੁਕੜੇ ਨੂੰ ਸ਼ਹਿਦ ਦੇ ਨਾਲ ਖਾ ਸਕਦੇ ਹੋ।

ਸ਼ਹਿਦ

ਖੰਘ ਜਾਂ ਗਲੇ ਦੀ ਖਰਾਸ਼  ਦੀ ਸਮੱਸਿਆ ਵਿੱਚ ਵੀ ਸ਼ਹਿਦ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਡੇਕਸਟ੍ਰੋਮੇਥੋਰਫਾਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਬਲਗਮ ਨੂੰ ਕੰਟਰੋਲ ਕਰਦਾ ਹੈ। ਇਸ ਦੇ ਲਈ ਤੁਸੀਂ ਇੱਕ ਚੱਮਚ ਸ਼ਹਿਦ ਖਾ ਸਕਦੇ ਹੋ ਜਾਂ ਇਸ ਨੂੰ ਕੋਸੇ ਪਾਣੀ ਵਿੱਚ ਮਿਲਾ ਕੇ ਪੀ ਸਕਦੇ ਹੋ।

ਲੂਣ ਵਾਲੇ ਪਾਣੀ ਨਾਲ ਗਰਾਰੇ ਕਰੋ

ਨਮਕ ਵਾਲੇ ਪਾਣੀ ਨਾਲ ਗਰਾਰੇ ਕਰਨ ਨਾਲ ਫੇਫੜਿਆਂ ਤੇ ਸਾਹ ਪ੍ਰਣਾਲੀ ਦੀ ਸਫਾਈ ਹੁੰਦੀ ਹੈ। ਇਸ ਨਾਲ ਗਲੇ ਦੀ ਖਰਾਸ਼ ਅਤੇ ਖਾਂਸੀ ਤੋਂ ਰਾਹਤ ਮਿਲਦੀ ਹੈ। ਇੱਕ ਕੱਪ ਕੋਸੇ ਪਾਣੀ ਵਿੱਚ ਅੱਧਾ ਚਮਚ ਨਮਕ ਮਿਲਾ ਕੇ ਦਿਨ ਵਿੱਚ ਘੱਟੋ-ਘੱਟ ਦੋ ਵਾਰ ਗਾਰਗਲ ਕਰੋ। ਇਸ ਨਾਲ ਬਹੁਤ ਫਾਇਦਾ ਹੋ ਸਕਦਾ ਹੈ।

ਭਾਫ

ਜੇਕਰ ਤੁਹਾਨੂੰ ਬਲਗਮ ਦੇ ਨਾਲ ਖੰਘ ਹੋ ਰਹੀ ਹੈ ਤਾਂ ਤੁਸੀਂ ਇਸ ਦੇ ਲਈ ਭਾਫ ਲੈ ਸਕਦੇ ਹੋ। ਦਿਨ ਵਿੱਚ ਦੋ ਵਾਰ 10 ਤੋਂ 15 ਮਿੰਟ ਤੱਕ ਭਾਫ਼ ਲਓ। ਖੰਘ ਦੀ ਸਥਿਤੀ ਵਿੱਚ ਵੀ ਭਾਫ਼ ਲੈਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

Share This Article