ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ

Prabhjot Kaur
2 Min Read

ਨਿਊਜ਼ ਡੈਸਕ: ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਤਲਾਕ ਦੀ ਅਰਜ਼ੀ ਲਗਾਈ ਸੀ। ਸ਼ਾਲਿਨੀ ਨੇ ਗਾਇਕ ‘ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਣੇ ਕਈ ਗੰਭੀਰ ਦੋਸ਼ ਲਗਾਏ ਸਨ। ਖਬਰਾਂ ਦੀ ਮੰਨੀਏ ਤਾਂ ਸ਼ਾਲਿਨੀ ਨੇ ਹਨੀ ਸਿੰਘ ਤੋਂ ਤਲਾਕ ਲਈ 10 ਕਰੋੜ ਰੁਪਏ ਦਾ ਭੱਤਾ ਮੰਗਿਆ ਸੀ, ਪਰ ਹੁਣ ਦੋਵਾਂ ਵਿਚਾਲੇ 1 ਕਰੋੜ ਰੁਪਏ ‘ਚ ਸਮਝੌਤਾ ਹੋ ਗਿਆ ਹੈ।

ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ ‘ਤੇ ਤਲਾਕ ਹੋ ਗਿਆ ਹੈ। ਹਨੀ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੀ ਜ਼ਿਲ੍ਹਾ ਅਦਾਲਤ ਦੀ ਪਰਿਵਾਰਕ ਅਦਾਲਤ ਵਿੱਚ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਸ਼ਾਲਿਨੀ ਤਲਵਾਰ ਨੂੰ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਾਲਿਨੀ ਨੇ 3 ਅਗਸਤ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਹਨੀ ਸਿੰਘ ‘ਤੇ ਘਰੇਲੂ ਹਿੰਸਾ ਦੇ ਦੋਸ਼ ਲਗਾਏ ਸਨ। ਉਸ ਨੇ ਦੋਸ਼ ਲਾਇਆ ਸੀ ਕਿ ਹਿਰਦੇਸ਼ ਸਿੰਘ ਉਰਫ ਹਨੀ ਸਿੰਘ ਨੇ ਉਸ ਨਾਲ ਕੁੱਟਮਾਰ ਕੀਤੀ। ਉਸ ਨੇ ਇਸ ਵਿਆਹ ਨੂੰ ਦਸ ਸਾਲ ਦਿੱਤੇ, ਪਰ ਬਦਲੇ ਵਿੱਚ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਸੀਹੇ ਦਿੱਤੇ ਗਏ।

ਸ਼ਾਲਿਨੀ ਤਲਵਾਰ ਨੇ ਇਹ ਵੀ ਦੋਸ਼ ਲਾਇਆ ਸੀ ਕਿ ਗਾਇਕ ਅੰਤਰਰਾਸ਼ਟਰੀ ਦੌਰੇ ‘ਤੇ ਜਾਣ ਦੇ ਬਹਾਨੇ ਕਈ ਔਰਤਾਂ ਨਾਲ ਨਾਜਾਇਜ਼ ਸਬੰਧ ਬਣਾਉਂਦਾ ਹੈ। ਉਸ ਦੇ ਪਤੀ ਨੇ ਉਸ ਨਾਲ ਜਾਨਵਰਾਂ ਵਾਂਗ ਵਿਵਹਾਰ ਕੀਤਾ ਅਤੇ ਹੁਣ ਉਹ ਉਸ ਤੋਂ ਵੱਖ ਹੋਣਾ ਚਾਹੁੰਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment