ਪੰਜਾਬੀ ਰੈਪਰ ਹਨੀ ਸਿੰਘ ਆਪਣੇ ਗਾਣੇ ਮੱਖਣਾ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਣੇ ‘ਚ ਇਸਤੇਮਾਲ ਕੀਤੇ ਗਏ ਬੋਲ ਤੇ ਇਤਰਾਜ਼ ਜਤਾਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਗਈ ਹੈ।
ਇਸ ਬਾਰੇ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਧੀਕ ਮੁੱਖ ਸਕੱਤਰ, ਡੀਜੀਪੀ ਪੰਜਾਬ ਤੇ ਇੰਸਪੈਕਟਰ ਜਨਰਲ ਆਫ ਪੁਲਿਸ (ਕ੍ਰਾਈਮ) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਜਿਹੇ ਮਹਿਲਾਵਾਂ ਖਿਲਾਫ ਇਤਰਾਜ਼ਯੋਗ ਭੱਦੀ ਸ਼ਬਦਾਵਲੀ ਵਾਲੇ ਗਾਣੇ ‘ਤੇ ਪਾਬੰਦੀ ਲਾਈ ਜਾਵੇ।
ਉਨ੍ਹਾਂ ਕਿਹਾ ਕਿ ਗੀਤ ਦੀ ਸ਼ਬਦਾਵਲੀ ਤੇ ਵੀਡੀਓ ਪਰਿਵਾਰ ਵਿੱਚ ਬੈਠ ਕੇ ਸੁਣਨ ਤੇ ਦੇਖਣ ਵਾਲੀ ਨਹੀਂ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਗਾਣੇ ਵਿੱਚ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਗਾਣੇ ਦੇ ਬੋਲਾਂ ‘ਚ ‘ ਮੈਂ ਹੂੰ ਵੂਮਨਾਈਜ਼ਰ’ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਪੱਤਰ ਲਿਖਣਗੇ ਕਿ ਮਹਿਲਾ ਕਮਿਸ਼ਨ ਵੱਲੋਂ ਕੀਤੀਆਂ ਜਾਂਦੀਆਂ ਸਿਫ਼ਾਰਸ਼ਾਂ ਤਹਿਤ ਪੁਲਿਸ ਤੁਰੰਤ ਕਾਰਵਾਈ ਕਰੇ।
ਹਨੀ ਸਿੰਘ ਦੇ ਗੀਤ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਨੋਟਿਸ

Leave a Comment
Leave a Comment