ਜ਼ਹਿਰੀਲੀ ਸ਼ਰਾਬ ਹੱਤਿਆਕਾਂਡ: ਅਕਾਲੀਆਂ ਤੋਂ ਬਾਅਦ ਹੁਣ ਬੀਜੇਪੀ ਕਰੇਗੀ ਕੈਪਟਨ ਦੀ ਕੋਠੀ ਦਾ ਘਿਰਾਓ

TeamGlobalPunjab
1 Min Read

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮੁੱਦੇ ‘ਤੇ ਅਕਾਲੀ ਦਲ ਤੋਂ ਬਾਅਦ ਹੁਣ ਬੀਜੇਪੀ ਵੀ ਪੰਜਾਬ ਸਰਕਾਰ ਨੂੰ ਘੇਰਨ ਜਾ ਰਹੀ ਹੈ। 21 ਅਗਸਤ ਨੂੰ ਬੀਜੇਪੀ ਪੰਜਾਬ ਪ੍ਰਧਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਬੀਜੇਪੀ ਵੱਲੋਂ ਸੂਬਾ ਪੱਧਰ ‘ਤੇ ਕੈਪਟਨ ਸਰਕਾਰ ਖਿਲਾਫ ਜ਼ਹਿਰੀਲੀ ਸ਼ਰਾਬ ਮੁੱਦੇ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਹੁਣ ਬੀਜੇਪੀ ਨੇ ਵੱਡਾ ਪ੍ਰਦਰਸ਼ਨ ਉਲੀਕਿਆ ਅਤੇ ਚੰਡੀਗੜ੍ਹ ‘ਚ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਤਰਨਤਾਰਨ, ਗੁਰਦਾਸਪੁਰ ਦੇ ਬਟਾਲਾ ਅਤੇ ਅੰਮ੍ਰਿਤਸਰ ਵਿੱਚ 120 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਅਕਾਲੀ ਦਲ ਵੀ ਜ਼ਹਿਰੀਲੀ ਸ਼ਰਾਬ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਲਗਾਤਾਰ ਘਿਰਦਾ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਘਨੌਰ ਅਤੇ ਖੰਨਾ ਵਿੱਚ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬੀਜੇਪੀ ਅਤੇ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਗਵਰਨਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਕਿ ਪੰਜਾਬ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ। ਜ਼ਹਿਰੀਲੀ ਸ਼ਰਾਬ ਹੱਤਿਆਕਾਂਡ ਦੀ ਜਾਂਚ CBI ਅਤੇ ED ਤੋਂ ਕਰਵਾਉਣ ਦੀ ਵੀ ਮੰਗ ਬੀਜੇਪੀ ਅਤੇ ਅਕਾਲੀ ਦਲ ਵੱਲੋਂ ਕੀਤੀ ਗਈ ਹੈ।

Share This Article
Leave a Comment