ਕੈਪਟਨ ਖਿਲਾਫ ਭੜਾਸ ਕੱਢਣ ਤੋਂ ਬਾਅਦ ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਜਾਣਗੇ ਦੁੱਲੋਂ

TeamGlobalPunjab
1 Min Read

ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਮਾਮਲੇ ਤੇ ਕੈਪਟਨ ਸਰਕਾਰ ਖ਼ਿਲਾਫ਼ ਝੰਡਾ ਚੁੱਕਣ ਵਾਲੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅੱਜ ਅੰਮ੍ਰਿਤਸਰ ਦੇ ਪਿੰਡ ਮੁੱਛਲ ‘ਚ ਪਹੁੰਚ ਰਹੇ ਹਨ। ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਹਨ ਉੱਥੇ ਜਾ ਕੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨਗੇ।

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਪੱਤਰ ਵੀ ਦਿੱਤਾ ਹੈ । ਮੰਗ ਪੱਤਰ ਦੇਣ ਤੋਂ ਬਾਅਦ ਦੋਵਾਂ ਲੀਡਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੂਬ ਭੜਾਸ ਕੱਢੀ ਅਤੇ ਮੌਤਾਂ ਦੇ ਜ਼ਿੰਮੇਵਾਰ ਕੈਪਟਨ ਸਰਕਾਰ ਨੂੰ ਦੱਸਿਆ । ਬਗਾਵਤੀ ਸੁਰ ਨਿਕਲਣ ਤੋਂ ਬਾਅਦ ਪੰਜਾਬ ਕੈਬਨਿਟ ਨੇ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਨ ਲਈ ਸਰਵਸੰਮਤੀ ਦੇ ਨਾਲ ਮਤਾ ਵੀ ਪਾਸ ਕੀਤਾ ਹੋਇਆ।

Share this Article
Leave a comment