ਰਾਹੁਲ ਗਾਂਧੀ ਅਤੇ ਹੁੱਡਾ ਪਰਿਵਾਰ ਅਗਨੀਵੀਰਾਂ ਨੂੰ ਭੰਬਲਭੂਸੇ ‘ਚ ਪਾ ਰਹੇ: ਅਮਿਤ ਸ਼ਾਹ

Global Team
2 Min Read

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਪ੍ਰਚਾਰ ‘ਚ ਰੁਝੀਆਂ ਹੋਈਆਂ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਨੇਤਾ ਅਮਿਤ ਸ਼ਾਹ ਨੇ ਅੱਜ ਭਿਵਾਨੀ ਵਿੱਚ ਇੱਕ ਲੋਕਾਂ ਨੂੰ ਸੰਬੋਧਨ ਕੀਤਾ। ਇਸ ਰੈਲੀ ‘ਚ ਅਮਿਤ ਸ਼ਾਹ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ‘ਚ ਕਿਹਾ ਕਿ ਅਗਨੀਵੀਰ ਯੋਜਨਾ ਦੇ ਜ਼ਰੀਏ ਵਿਰੋਧੀ ਧਿਰ, ਰਾਹੁਲ ਗਾਂਧੀ ਅਤੇ ਹੁੱਡਾ ਪਰਿਵਾਰ ਦੇਸ਼ ‘ਚ ਸੈਨਿਕਾਂ ਨੂੰ ਭੰਬਲਭੂਸੇ ‘ਚ ਪਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਗਨੀਵੀਰਾਂ ਲਈ ਵੱਡੀ ਗਾਰੰਟੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਹਰਿਆਣਾ ਦੇ ਸਾਰੇ ਅਗਨੀਵੀਰਾਂ ਨੂੰ ਗਾਰੰਟੀ ਦਿੰਦਾ ਹਾਂ ਕਿ ਜਦੋਂ ਉਹ ਫੌਜ ਤੋਂ ਵਾਪਸ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਨੌਕਰੀਆਂ ਦੇਵਾਂਗੇ।

ਭਾਜਪਾ ਨੇਤਾ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਦਾ ਇੱਕ ਹੀ ਏਜੰਡਾ ਹੈ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਕਰ ਕੇ ਅੱਤਵਾਦੀਆਂ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਧਾਰਾ 370 ਨੂੰ ਵਾਪਸ ਲਿਆਉਣਾ ਚਾਹੁੰਦੀ ਹੈ, ਪਰ ਅਜਿਹਾ ਕਦੇ ਨਹੀਂ ਕਰ ਸਕੇਗੀ।

ਰੈਲੀ ਦੌਰਾਨ ਅਮਿਤ ਸ਼ਾਹ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਲੈ ਕੇ ਵੀ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ ਵੀ ਸਾਡਾ ਹੈ ਤੇ ਭਾਰਤ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਧਰਤੀ ਸੂਰਬੀਰਾਂ ਦੀ ਧਰਤੀ ਹੈ, ਹਰਿਆਣਾ ਦੇ ਜਵਾਨ ਅੱਜ ਦੇਸ਼ ਵਿੱਚ ਫੌਜ ਦਾ ਮਾਣ ਵਧਾ ਰਹੇ ਹਨ।

- Advertisement -

Share this Article
Leave a comment