ਐਨਡੀਪੀ ਆਗੂ ਨੇ ਲਾਜ਼ਮੀ ਵੈਕਸੀਨੇਸ਼ਨ ਦਾ ਵਿਰੋਧ ਕਰਨ ਸਬੰਧੀ ਦਿੱਤਾ ਆਪਣਾ ਬਿਆਨ ਲਿਆ ਵਾਪਸ

TeamGlobalPunjab
2 Min Read

ਓਨਟਾਰੀਓ: ਐਨਡੀਪੀ ਦੀ ਆਗੂ ਐਂਡਰੀਆ ਹੌਰਵਥ ਨੂੰ ਉਸ ਸਮੇਂ ਆਲੋਚਨਾ ਦਾ ਸ਼ਿਕਾਰ ਹੋਣਾ ਪਿਆ ਜਦੋਂ ਉਨ੍ਹਾਂ ਨੇ ਸਿੱਖਿਆ ਵਰਕਰਜ਼ ਲਈ ਕੋਵਿਡ-19 ਵੈਕਸੀਨੇਸ਼ਨ ਲਾਜ਼ਮੀ ਕਰਨ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਹੁਣ ਹੌਰਵਥ ਨੇ ਆਪਣਾ ਬਿਆਨ ਵਾਪਸ ਵੀ ਲੈ ਲਿਆ।

ਇੱਕ ਬਿਆਨ ਵਿੱਚ ਹੌਰਵਥ ਨੇ ਕਿਹਾ ਕਿ ਗਲੋਬਲ ਮਹਾਂਮਾਰੀ ਦੇ ਚੱਲਦਿਆਂ ਲਾਜ਼ਮੀ ਵੈਕਸੀਨੇਸ਼ਨ ਪਾਲਿਸੀ ਬਾਰੇ ਚਾਰਟਰ ਅਧਿਕਾਰਾਂ ਦੀ ਗੱਲ ਕਰਕੇ ਉਨ੍ਹਾਂ ਨੇ ਗਲਤੀ ਕੀਤੀ ਹੈ। ਇਸ ‘ਤੇ ਉਨ੍ਹਾਂ ਨੂੰ ਅਫਸੋਸ ਹੈ ਤੇ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ। ਉਹ ਆਪਣਾ ਬਿਆਨ ਵਾਪਸ ਲੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੈਲਥ ਕੇਅਰ ਤੇ ਐਜੂਕੇਸ਼ਨ ਵਿੱਚ ਲਾਜ਼ਮੀ ਵੈਕਸੀਨੇਸ਼ਨ ਦਾ ਸਮਰਥਨ ਕਰਦੀ ਹੈ।

ਹੌਰਵਥ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਆਪਣੀ ਸਥਿਤੀ ਸਪਸ਼ਟ ਕਰ ਦੇਣੀ ਚਾਹੀਦੀ ਸੀ। ਸਾਡੇ ਵਿੱਚ ਬਜ਼ੁਰਗ , ਅਪਾਹਜ ਲੋਕ, ਬਿਮਾਰ ਤੇ ਬੱਚੇ ਵੀ ਹਨ ਜਿਹੜੇ ਅਜੇ ਵੈਕਸੀਨੇਸ਼ਨ ਨਹੀਂ ਕਰਵਾ ਸਕਦੇ, ਉਨ੍ਹਾਂ ਦੀ ਸਿਹਤ ਤੇ ਸੇਫਟੀ ਦਾ ਧਿਆਨ ਰੱਖ ਕੇ ਉਹ ਉਨ੍ਹਾਂ ਦਾ ਪੂਰਾ ਸਮਰਥਨ ਕਰਦੀ ਹੈ।

ਦੱਸਣਯੋਗ ਹੈ ਕਿ ਹੌਰਵਥ ਨੇ ਸਿੱਖਿਆ ਵਰਕਰਜ਼ ਲਈ ਕੋਵਿਡ-19 ਵੈਕਸੀਨੇਸ਼ਨ ਲਾਜ਼ਮੀ ਕਰਨ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਉਨ੍ਹਾਂ ਇਹ ਵੀ ਆਖਿਆ ਸੀ ਕਿ ਜਿਹੜੇ ਵਰਕਰਜ਼ ਵੈਕਸੀਨੇਸ਼ਨ ਨਹੀਂ ਕਰਵਾਉਣੀ ਚਾਹੁੰਦੇ ਉਨ੍ਹਾਂ ਦੇ ਕੰਮ ‘ਤੇ ਆਉਣ ਤੋਂ ਪਹਿਲਾਂ ਨਿਯਮਿਤ ਤੌਰ ਉੱਤੇ ਵਾਇਰਸ ਟੈਸਟ ਕਰਵਾਉਣ ਦੀ ਉਹ ਹਮਾਇਤ ਕਰਦੀ ਹੈ। ਉਨ੍ਹਾਂ ਇਹ ਵੀ ਆਖਿਆ ਸੀ ਕਿ ਇਹ ਸਾਰਿਆਂ ਦਾ ਮੌਲਿਕ ਅਧਿਕਾਰ ਹੈ ਕਿ ਉਹ ਕੋਵਿਡ-19 ਵੈਕਸੀਨੇਸ਼ਨ ਕਰਵਾਉਣੀ ਚਾਹੁੰਦੇ ਹਨ ਜਾਂ ਨਹੀਂ। ਇਸ ਤੋਂ ਇਲਾਵਾ ਪ੍ਰੋਵਿੰਸ ਦੇ ਪ੍ਰੋਗਰੈਸਿਵ ਕੰਜ਼ਰਵੇਟਿਵ ਪ੍ਰੀਮੀਅਰ ਦਾ ਵੀ ਇਹੀ ਵਿਚਾਰ ਸੀ। ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਸੀ ਕਿ ਉਹ ਵਰਕਰਜ਼ ਲਈ ਵੈਕਸੀਨ ਲਾਜ਼ਮੀ ਨਹੀਂ ਕਰਨਗੇ ਵੈਕਸੀਨ ਲਵਾਉਣ ਤੋਂ ਇਨਕਾਰ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।

- Advertisement -

Share this Article
Leave a comment