ਚੰਡੀਗੜ੍ਹ: ਹੁਸ਼ਿਆਰਪੁਰ ਦੇ ਪਿੰਡ ਬੱਡੋ ‘ਚ ਇਕ ਅਧਿਆਪਕ ਵੱਲੋਂ ਸਿੱਖ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ ਉਸ ਮਾਮਲੇ ਵਿਚ ਹੁਣ ਅਧਿਆਪਕਾ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ ਮੁਆਫੀ ਮੰਗ ਲਈ ਹੈ।
ਜਦੋਂ ਇਹ ਮਾਮਲਾ ਪੰਜਾਬ ਦੇ ਸਿੱਖਿਆ ਵਿਭਾਗ ਕੋਲ ਪਹੁੰਚਿਆ ਤਾਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਬੱਚੇ ਦੇ ਮਾਤਾ-ਪਿਤਾ ਅਤੇ ਪੰਚਾਇਤ ਵਿਚਾਲੇ ਮਾਮਲੇ ਦਾ ਸਮਝੌਤਾ ਹੋ ਗਿਆ ਹੈ। ਮਹਿਲਾ ਅਧਿਆਪਕ ਨੇ ਪੰਚਾਇਤ ‘ਚ ਬੱਚੇ ਦੇ ਮਾਪਿਆਂ ਤੋਂ ਮੁਆਫੀ ਮੰਗੀ ਹੈ।
ਮਾਫੀਨਾਮੇ ‘ਚ ਮਹਿਲਾ ਟੀਚਰ ਨੇ ਲਿਖਿਆ ਕਿ ਮੈਂ ਪੜ੍ਹਾਉਂਦੇ ਸਮੇਂ ਅਮਨਦੀਪ ਸਿੰਘ ਨਾਮ ਦੇ ਵਿਦਿਆਰਥੀ ਨੂੰ ਗਲਤ ਤਰੀਕੇ ਨਾਲ ਕੁੱਟਿਆ ਸੀ। ਮੈਂ ਇਸ ਲਈ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਕਰਾਂਗੀ। ਇਹ ਸਮਝੌਤਾ ਵਿਦਿਆਰਥੀ, ਉਸ ਦੇ ਦਾਦਾ ਸੰਤੋਖ ਸਿੰਘ ਅਤੇ ਬੱਦੋਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਹੋਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।