ਗਵਰਨਰ ਦੇ ਭਾਸ਼ਣ ਦੌਰਾਨ ਵਿਰੋਧੀਆਂ ਵੱਲੋਂ ਜ਼ਬਰਦਸਤ ਹੰਗਾਮਾ, ਸਦਨ ਦੁਪਹਿਰ 2 ਵਜੇ ਤੱਕ ਮੁਲਤਵੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਜਲਾਸ ਦੇ ਸ਼ੁਰੂ ਹੁੰਦੇ ਹੀ ਵਿਰੋਧੀ ਧਿਰਾਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਜਿਸ ਦੌਰਾਨ ਸਦਨ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਦਰਅਸਲ ਵਿਧਾਨ ਸਭਾ ‘ਚ ਜਦੋਂ ਗਵਰਨਰ ਦਾ ਭਾਸ਼ਣ ਸ਼ੁਰੂ ਹੋਇਆ ਤਾਂ ਵਿਰੋਧੀਆਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ “Governor go back” ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਕਾਂਗਰਸ ਦੇ ਵਿਧਾਇਕਾਂ ਵੱਲੋਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜੋ 10 ਮਾਰਚ ਤੱਕ ਜਾਰੀ ਰਹੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕਰਨਗੇ।

Share this Article
Leave a comment