ਅਮਰੀਕਾ ‘ਤੇ ਭਾਰੀ ਪਵੇਗਾ ਕ੍ਰਿਸਮਸ ਤੇ ਨਵੇਂ ਸਾਲ ਦਾ ਇੱਕਠ ? ਵੱਧ ਸਕਦੈ ਮੌਤਾਂ ਦਾ ਅੰਕੜਾ!

TeamGlobalPunjab
2 Min Read

ਵਰਲਡ ਡੈਸਕ – ਅਮਰੀਕਾ ‘ਚ ਕੋਰੋਨਾ ਵਾਇਰਸ ਨਾਲ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 3,50,000 ਤੋਂ ਵੱਧ ਗਈ ਹੈ, ਜਦਕਿ ਸੰਕਰਮਿਤ ਲੋਕਾਂ ਦੀ ਗਿਣਤੀ ਦੋ ਕਰੋੜ ਤੋਂ ਵਧੇਰੇ ਹੋ ਗਈ ਹੈ। ਮਾਹਰਾਂ ਨੇ ਕਿਹਾ ਕਿ ਕ੍ਰਿਸਮਸ ਤੇ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਲਈ ਇਕੱਠੀ ਹੋਈ ਭੀੜ ਕਰਕੇ ਸੰਕਰਮਿਤ ਮਾਮਲਿਆਂ ਤੇ ਮੌਤਾਂ ਦੀ ਗਿਣਤੀ ‘ਚ ਵਾਧਾ ਹੋਣ ਦੀ ਸੰਭਾਵਨਾ ਕੀਤੀ ਜਾ ਰਹੀ ਹੈ।

 ਦੱਸ ਦਈਏ ਅਮਰੀਕਾ ‘ਚ ਕੋਰੋਨਾ ਵਾਇਰਸ ਤੋਂ ਸੰਕਰਮਿਤ ਲੋਕਾਂ ਦੀਆਂ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਅਮਰੀਕਾ ‘ਚ ਸਿਹਤ ਕਰਮਚਾਰੀਆਂ ਤੇ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਰੱਖਿਆ ਲਈ ਕੋਵਿਡ -19 ਟੀਕੇ ਲਗਾਏ ਜਾ ਰਹੇ ਹਨ। ਉੱਤਰੀ ਕੈਰੋਲਿਨਾ ਤੇ ਐਰੀਜ਼ੋਨਾ ਸਣੇ ਕਈ ਰਾਜ ਪਿਛਲੇ ਕਈ ਦਿਨਾਂ ਤੋਂ ਨਵੇਂ ਕੇਸਾਂ ਦਾ ਸਾਹਮਣਾ ਕਰ ਰਹੇ ਹਨ।

 ਜ਼ਿਕਰਯੋਗ ਹੈ ਵਿਸ਼ਵ ਦੇ ਕਈ ਦੇਸ਼ਾਂ ‘ਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਚੱਲ ਰਹੀ ਹੈ, ਪਰ ਫਿਰ ਵੀ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ ਦੀ ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ (ਸੀਐਸਐਸਈ) ਸੈਂਟਰ ਫਾਰ ਸਾਇੰਸ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਦੁਨੀਆਂ ‘ਚ 8,45,88,500 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤਪਾਏ ਗਏ ਹਨ ਤੇ 18 ਲੱਖ 35 ਹਜ਼ਾਰ 788 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸਤੋਂ ਇਲਾਵਾ ਰੂਸ ‘ਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਲਗਭਗ 31.80 ਲੱਖ ਹੈ ਤੇ 57,235 ਲੋਕਾਂ ਦੀ ਮੌਤ ਹੋ ਗਈ ਹੈ। ਫਰਾਂਸ ‘ਚ, ਲਗਭਗ 2.7 ਮਿਲੀਅਨ ਤੋਂ ਵੱਧ ਲੋਕ ਵਾਇਰਸ ਨਾਲ ਪ੍ਰਭਾਵਤ ਹੋਏ ਹਨ ਤੇ 65,048 ਮਰੀਜ਼ਾਂ ਦੀ ਮੌਤ ਹੋ ਗਈ ਹੈ। ਯੂਕੇ ‘ਚ 26.07 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ ਤੇ 74,682 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

- Advertisement -

Share this Article
Leave a comment