700 ਕਿਸਾਨਾਂ ਦੀ ਕਾਤਲ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਚੋਣਾਂ ਲੜ ਰਹੀ ਹੈ?: ਰਵਨੀਤ ਬਰਾੜ

TeamGlobalPunjab
2 Min Read

ਮੋਹਾਲੀ: ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੋਚ ਰੱਖਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਨਿਵੇਕਲੀ ਕਿਸਮ ਦਾ ਸ਼ਾਸਨ ਦੇਣ ਦਾ ਦਮ ਰੱਖਦਾ ਹੈ।

ਬਰਾੜ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਵਿੱਚੋਂ ਨਿਕਲਿਆ ਸੰਯੁਕਤ ਸਮਾਜ ਮੋਰਚਾ ਅਤੇ ਪੰਜਾਬ ਦੇ ਲੋਕ ਭਾਜਪਾ ਨੂੰ ਸਵਾਲ ਕਰ ਰਹੇ ਹਨ ਕਿ ਉਹ ਪੰਜਾਬ ਵਿੱਚ ਕਿਸ ਮੂੰਹ ਨਾਲ ਚੋਣਾਂ ਲੜ ਰਹੇ ਹਨ। ਪੰਜਾਬ ਦੇ ਕਿਸਾਨਾਂ ਨੂੰ ਇਕ ਸਾਲ ਤੋਂ ਵੱਧ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ ਤੇ ਮੀਂਹ, ਹਨ੍ਹੇਰੀ, ਗਰਮੀ,ਸਰਦੀ ਵਿੱਚ ਬੈਠਣ ਲਈ ਮਜਬੂਰ ਕਰਨ ਵਾਲੀ ਅਤੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦੀ ਕਸੂਰਵਾਰ ਭਾਰਤੀ ਜਨਤਾ ਪਾਰਟੀ ਅਤੇ ਇਸ ਨੂੰ ਚਲਾਉਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਿਸ ਮੂੰਹ ਨਾਲ ਪੰਜਾਬ ਵਿੱਚ ਆ ਕੇ ਚੋਣ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ 700 ਤੋਂ ਵੱਧ ਕਿਸਾਨ ਮੋਦੀ ਦੀ ਹੱਠ ਧਰਮੀ ਕਰਕੇ ਲਾਸ਼ਾਂ ਬਣ ਕੇ ਦਿੱਲੀ ਤੋਂ ਪੰਜਾਬ ਪਰਤੇ ਪਰ ਭਾਜਪਾ ਨੂੰ ਕੋਈ ਸ਼ਰਮ ਨਹੀਂ ਆਈ। ਅਜਿਹੇ ਵਿੱਚ ਪੰਜਾਬ ਦੇ ਲੋਕ ਭਾਜਪਾ ਵਰਗੀ ਪਾਰਟੀ ਨੂੰ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ।

ਇਸਦੇ ਨਾਲ ਹੀ ਉਨ੍ਹਾਂ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਭ ਤੋਂ ਧਨਾਢ ਮੰਨੇ ਜਾਂਦੇ ਉਮੀਦਵਾਰ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਪੈਸੇ ਦੇ ਜ਼ੋਰ ਨਾਲ ਵੋਟਾਂ ਖਰੀਦਣਾ ਚਾਹੁੰਦਾ ਹੈ। ਕੁਲਵੰਤ ਸਿੰਘ ਦੇ ਕੋਲ ਮੋਹਾਲੀ ਦੀ ਭਲਾਈ ਲਈ ਆਪਣਾ ਕੋਈ ਏਜੰਡਾ ਨਹੀਂ ਹੈ। ਸਿਵਾਏ ਇਸ ਗੱਲ ਦੇ ਕੇ ਉਸ ਨੂੰ ਕਿਸੇ ਵੀ ਹਾਲ ਵਿਚ ਸੱਤਾ ਵਿਚ ਬਣੇ ਰਹਿਣਾ ਹੈ।

- Advertisement -

Share this Article
Leave a comment