ਰਿਤਿਕ ਰੌਸ਼ਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਸਬੰਧੀ ਸੰਗਤਾਂ ਨੂੰ ਦਿੱਤਾ ਸੰਦੇਸ਼

TeamGlobalPunjab
2 Min Read

ਮੁੰਬਈ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਰਿਤਿਕ ਰੌਸ਼ਨ ਨੇ ਸੰਗਤਾਂ ਨੂੰ ਖਾਸ ਸੰਦੇਸ਼ ਦਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ  ਕੀਤੀ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ ‘ਚ ਵੱਸਦੀਆ ਸੰਗਤਾਂ ‘ਚ ਭਾਰੀ ਉਤਸ਼ਾਹ ਹੈ ਤੇ ਦੇਸ਼ ਦੁਨੀਆ ’ਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।

ਇਸੇ ਤਰ੍ਹਾਂ ਹੀ ਮੁੰਬਈ ਦੀਆਂ ਸੰਗਤਾਂ ਵੱਲੋਂ ਵੀ ਇਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ’ਚ ਬਾਲੀਵੁੱਡ ਦੇ ਕਈ ਅਦਾਕਾਰ ਵੀ ਸ਼ਾਮਲ ਹੋਣਗੇ। ਇਸ ਸਬੰਧੀ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਤਿਕ ਰੌਸ਼ਨ ਨੇ ਹਾਲ ਹੀ ’ਚ ਇਕ ਵੀਡੀਓ ਜਾਰੀ ਕੀਤੀ ਜਿਸ ’ਚ ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਬੇਨਤੀ ਕਰਦੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਸਮਾਗਮ ’ਚ ਮੁੰਬਈ ਖਾਲਸਾ ਕਾਲਜ ’ਚ ਸ਼ਾਮਲ ਹੋਣ।

ਵੀਡੀਓ ਰਾਹੀਂ ਰਿਤਿਕ ਨੇ ਕਿਹਾ,‘‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ, ਤੁਹਾਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਗੁਰੂ ਨਾਨਕ ਖਾਲਸਾ ਕਾਲਜ ’ਚ ਸ਼ਾਮ 6 ਤੋਂ 10 ਵਜੇ ਤੱਕ ਸ਼ਨੀਵਾਰ 19 ਅਕਤੂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਉਤਸਵ ਬਹੁਤ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਰਿਤਿਕ ਨੇ ਬੇਨਤੀ ਕੀਤੀ ਕਿ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਵੀ ਜ਼ਰੂਰ ਨਾਲ ਲੈ ਕੇ ਆਉਣ ਤੇ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਲੈਣ।’’

https://www.facebook.com/SSSSaanjhSewaSociety/videos/671205786719200/

- Advertisement -

Share this Article
Leave a comment