ਹਿਮਾਚਲ: ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਗੋਭਾਰਤਾ-ਸਰਕਾਘਾਟ ਰੂਟ ‘ਤੇ ਜਾ ਰਹੀ ਇੱਕ ਸਰਕਾਰੀ ਬੱਸ ਤਪੌਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ਪਲਟ ਕੇ ਸੜਕ ਤੋਂ ਲਗਭਗ 20 ਫੁੱਟ ਹੇਠਾਂ ਇੱਕ ਖੇਤ ਵਿੱਚ ਜਾ ਡਿੱਗੀ।
ਜਾਣਕਾਰੀ ਲਈ ਦੱਸ ਦਈਏ ਕਿ ਇਸ ਹਾਦਸੇ ਵਿੱਚ ਸੱਤ ਯਾਤਰੀ ਜ਼ਖਮੀ ਹੋ ਗਏ। ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਸਮੇਤ ਕੁੱਲ ਅੱਠ ਲੋਕ ਸਵਾਰ ਸਨ। ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਕੰਡਕਟਰ ਪੂਰੀ ਤਰ੍ਹਾਂ ਸੁਰੱਖਿਅਤ ਰਿਹਾ। ਘਟਨਾ ਤੋਂ ਬਾਅਦ ਸਥਾਨਕ ਨਿਵਾਸੀਆਂ ਮੌਕੇ ਤੇ ਪੁੱਜੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ । ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਵਾਹਨਾਂ ਅਤੇ ਐਂਬੂਲੈਂਸਾਂ ਵਿੱਚ ਹਸਪਤਾਲ ਲਿਆਂਦਾ ਗਿਆ। ਜ਼ਖਮੀਆਂ ਦਾ ਸਰਕਾਘਾਟ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਸਵੇਰੇ 8:35 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਡੀਐਸਪੀ ਸਰਕਾਘਾਟ ਸੰਜੀਵ ਗੌਤਮ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਸਰਕਾਘਾਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਬੱਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਹਾਦਸੇ ਵਿੱਚ ਦਿਨੇਸ਼ ਕੁਮਾਰ (ਡਰਾਈਵਰ) ਪੁੱਤਰ ਜਾਲਮ ਰਾਮ ਵਾਸੀ ਪੱਤੀਘਾਟ ਮੰਡੀ, ਬ੍ਰਹਮੀ ਦੇਵੀ ਪਤਨੀ ਸਿੰਘ ਵਾਸੀ ਕੁਸਰੂ ਸਰਕਾਘਾਟ ਮੰਡੀ, ਕੁੰਤਾ ਦੇਵੀ ਪਤਨੀ ਕਸ਼ਮੀਰ ਸਿੰਘ ਵਾਸੀ ਗਹਿਰਾ, ਕੌਸ਼ੱਲਿਆ ਦੇਵੀ ਪਤਨੀ ਕਸ਼ਮੀਰ ਸਿੰਘ ਵਾਸੀ ਗਹਿਰਾ, ਨੀਮਾ ਦੇਵੀ ਪਤਨੀ ਅਸ਼ਵਨੀ ਕੁਮਾਰ ਵਾਸੀ ਸਰਹੌਲੀ, ਕੌਸ਼ਲਿਆ ਦੇਵੀ ਪਤਨੀ ਕਿਸ਼ਨ ਚੰਦ ਵਾਸੀ ਗਹਿਰਾ, ਖਾੜਕੂ ਰਾਮ ਪੁੱਤਰ ਸੰਤ ਰਾਮ ਵਾਸੀ ਪਿੰਡ ਜਾਨ੍ਹੀਆਂ ਆਦਿ ਲੋਕ ਜ਼ਖ਼ਮੀ ਹੋਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

