Breaking News
HS Phoolka resigns from AAP

ਐਚ.ਐੱਸ. ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਲੰਬੇ ਸਮੇ ਤੱਕ ਪਾਰਟੀ ਨਾਲ ਜੁੜੇ ਰਹੇ ਪਰ ਫਿਰ ਵੀ ਉਨ੍ਹਾਂ ਸਿਰਫ਼ ਦੋ ਸਤਰਾਂ ‘ਚ ਅਸਤੀਫ਼ਾ ਲਿਖ ਕੇ ਕੇਜਰੀਵਾਲ ਨੂੰ ਨਿੱਜੀ ਤੌਰ ‘ਤੇ ਸੌਂਪਿਆ।

ਇਸ ਤੋਂ ਪਹਿਲਾਂ ਉਹ ਪੰਜਾਬ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਚੁੱਕੇ ਹਨ, ਜੋ ਹਾਲੇ ਤਕ ਪ੍ਰਵਾਨ ਨਹੀਂ ਹੋਇਆ ਸੀ। ਫੂਲਕਾ ਨੇ ਟਵੀਟ ਕਰਕੇ ਸੂਚਨਾ ਦਿੱਤੀ ਹੈ ਕਿ ਉਨ੍ਹਾਂ ਨੇ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਕਰਨ ਦੀ ਅਪੀਲ ਕੀਤੀ ਪਰ ਉਹ ਨਾ ਮੰਨੇ। ਐਚ.ਐਸ. ਫੂਲਕਾ ਨੇ ਕਿਹਾ ਹੈ ਕਿ ਉਹ ਅੱਜ ਚਾਰ ਵਜੇ ਪ੍ਰੈਸ ਕਾਨਫ਼ਰੰਸ ਕਰਨਗੇ ਤੇ ‘ਆਪ’ ਛੱਡਣ ਦੇ ਕਾਰਨ ਤੇ ਆਪਣੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਖੁਲਾਸਾ ਕਰਨਗੇ।

ਜੇਕਰ ਵਿਧਾਨ ਸਭਾ ਦੇ ਸਪੀਕਰ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਕਰਦੇ ਹਨ ਅਤੇ ਜਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪਾਰਟੀ ਛੱਡ ਚੁੱਕੇ ਵਿਧਾਇਕ ਦੀ ਮੈਂਬਰੀ ਖਾਰਜ ਕਰਨ ਦੀ ਅਪੀਲ ਕਰਦੀ ਹੈ ਤਾਂ ਦਾਖਾ ਵਿਧਾਨ ਸਭਾ ਸੀਟ ਵੀ ਖਾਲੀ ਹੋ ਜਾਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ‘ਚ ਇੱਕ ਹੋਰ ਜ਼ਿਮਨੀ ਚੋਣ ਹੋਵੇਗੀ।

Check Also

ਗੁਰਦਾਸਪੁਰ ‘ਚ ਹੈਰੋਇਨ ਤੇ ਢਾਈ ਕਿੱਲੋ ਹਰੇ ਪੋਸਤ ਦੇ ਬੂਟਿਆਂ ਸਮੇਤ ਦੋ ਵਿਅਕਤੀ ਕਾਬੂ,ਪੁਲਿਸ ਵੱਲੋਂ ਕਾਰਵਾਈ ਸ਼ੁਰੂ

ਪੰਜਾਬ: ਪੰਜਾਬ ਦੀ ਜਵਾਨੀ ਨਸ਼ੇ ਵਿਚ ਗ਼ਲਤਾਨ ਹੁੰਦੀ ਜਾ ਰਹੀ ਹੀ। ਜਿਸ ਕਰਕੇ ਪੰਜਾਬ ਦਾ …

Leave a Reply

Your email address will not be published. Required fields are marked *