6 ਮਾਰਚ ਨੂੰ ਹੋਣਗੀਆਂ HSGMC ਦੀਆਂ ਚੋਣਾਂ

Rajneet Kaur
1 Min Read

ਨਿਊਜ਼ ਡੈਸਕ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। 6 ਮਾਰਚ ਨੂੰ ਹਰਿਆਣਾ ਕਮੇਟੀ ਦੀ ਚੋਣ ਹੋਵੇਗੀ। ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ 6 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।  ਸਾਰੇ 40 ਵਾਰਡਾਂ ਵਿੱਚ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ। ਨਾਮਜ਼ਦਗੀਆਂ 10 ਫਰਵਰੀ ਤੋਂ 16 ਫਰਵਰੀ ਤੱਕ ਦਾਖਲ ਕੀਤੀਆਂ ਜਾਣਗੀਆਂ।

17 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਮੀਦਵਾਰ 21 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਿਸ ਲੈ ਸਕਦਾ ਹੈ। ਇਸ ਸਬੰਧੀ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ 20 ਫਰਵਰੀ ਨੂੰ ਆਪਣਾ ਫੈਸਲਾ ਦੇਣਗੇ। ਵੈਧ ਨਾਮਜ਼ਦਗੀਆਂ ਦੀ ਸੂਚੀ 20 ਫਰਵਰੀ ਨੂੰ ਉਸੇ ਦਿਨ ਪ੍ਰਕਾਸ਼ਿਤ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment