ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਸੁਰੱਖਿਅਤ ਥਾਂ ਮੰਨੇ ਜਾਂਦੇ ਸੰਸਦ ਭਵਨ ਦੀ ਸੁਰੱਖਿਆ ‘ਚ ਅੱਜ ਵੱਡੀ ਕੁਤਾਹੀ ਹੋਈ। ਇੱਥੇ ਲੋਕ ਸਭਾ ਦੇ ਅੰਦਰ ਜਦੋਂ ਸਦਨ ਦੀ ਕਾਰਵਾਈ ਚੱਲ ਰਹੀ ਸੀ ਤਾਂ ਦੋ ਨੌਜਵਾਨਾਂ ਨੇ ਸੰਸਦ ਮੈਂਬਰਾਂ ਵਿਚਾਲੇ ਦਰਸ਼ਕ ਗੈਲਰੀ ਤੋਂ ਛਾਲ ਮਾਰ ਦਿੱਤੀ।
ਇਨ੍ਹਾਂ ‘ਚੋਂ ਇੱਕ ਨੌਜਵਾਨ ਨੇ ਪਿੱਛਿਓਂ ਛਾਲ ਮਾਰ ਕੇ ਸੰਸਦ ਮੈਂਬਰਾਂ ‘ਚ ਪਹੁੰਚ ਕੇ ਆਪਣੀ ਜੁੱਤੀ ‘ਚੋਂ ਸਪਰੇਅ ਕੱਢ ਕੇ ਪੂਰੇ ਸਦਨ ‘ਚ ਖਿਲਾਰਾ ਪਾ ਦਿੱਤਾ। ਹੁਣ ਇਨ੍ਹਾਂ ਲੋਕਾਂ ਦੀ ਪਛਾਣ ਸਾਹਮਣੇ ਆਈ ਹੈ।
ਲੋਕ ਸਭਾ ਦੇ ਅੰਦਰ ਕਲਰ ਕ੍ਰੈਕਰ ਲੈ ਕੇ ਪਹੁੰਚੇ ਸ਼ਖ਼ਸ ਦਾ ਨਾਂ ਸਾਗਰ ਸ਼ਰਮਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸਾਗਰ ਕਿੱਥੋਂ ਦਾ ਰਹਿਣ ਵਾਲਾ ਹੈ ਤੇ ਉਸ ਨੇ ਇਹ ਵਾਰਦਾਤ ਕਿਸ ਮਕਸਦ ਨਾਲ ਕੀਤੀ ਹੈ।
ਉੱਥੇ ਹੀ ਦੂਜੇ ਪਾਸੇ ਦੋ ਲੋਕਾਂ ਨੇ ਸਦਨ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਕਿ ਤਾਨਾਸ਼ਾਹੀ ਨਹੀਂ ਚੱਲੇਗੀ। ਜਿਵੇਂ ਹੀ ਉਨ੍ਹਾਂ ਨੇ ਧਰਨਾ ਸ਼ੁਰੂ ਕੀਤਾ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਦੋ ਪ੍ਰਦਰਸ਼ਨਕਾਰੀਆਂ ‘ਚ ਇੱਕ ਔਰਤ ਵੀ ਸੀ। ਉਸ ਦੀ ਪਛਾਣ ਨੀਲਮ (42) ਵਾਸੀ ਹਿਸਾਰ ਵਜੋਂ ਹੋਈ ਹੈ। ਦੂਜੇ ਪ੍ਰਦਰਸ਼ਨਕਾਰੀ ਦੀ ਪਛਾਣ ਅਨਮੋਲ ਸ਼ਿੰਦੇ (25) ਵਾਸੀ ਲਾਤੂਰ, ਮਹਾਰਾਸ਼ਟਰ ਵਜੋਂ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।