ਨਿਊਜ਼ ਡੈਸਕ: ਕੇਰਲ ਹਾਈ ਕੋਰਟ ਨੇ ਆਪਣੀ ਟਿੱਪਣੀ ਵਿੱਚ ਕਿਹਾ ਹੈ ਕਿ ਆਵਾਰਾ ਕੁੱਤਿਆਂ ਨਾਲੋਂ ਇਨਸਾਨਾਂ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਸ਼ੂ ਪ੍ਰੇਮੀ ਅਵਾਰਾ ਕੁੱਤਿਆਂ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ ਸਥਾਨਕ ਸੰਸਥਾ ਨਿਯਮਾਂ ਅਨੁਸਾਰ ਉਨ੍ਹਾਂ ਲਈ ਲਾਇਸੈਂਸ ਜਾਰੀ ਕਰੇ। ਹਾਈਕੋਰਟ ਨੇ ਇਹ ਵੀ ਕਿਹਾ ਕਿ ਪਸ਼ੂ ਪ੍ਰੇਮੀਆਂ ਨੂੰ ਵੀ ਆਵਾਰਾ ਕੁੱਤਿਆਂ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਹੋਣਾ ਚਾਹੀਦਾ ਹੈ।
ਦਰਅਸਲ ਕੰਨੂਰ ਦੇ ਰਹਿਣ ਵਾਲੇ ਰਾਜੀਵ ਕ੍ਰਿਸ਼ਨਨ ਨਾਂ ਦੇ ਵਿਅਕਤੀ ਦੇ ਗੁਆਂਢੀਆਂ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਰਾਜੀਵ ਦੇ ਘਰ ‘ਚ ਅਵਾਰਾ ਕੁੱਤਿਆਂ ਨੂੰ ਗੰਦੇ ਢੰਗ ਨਾਲ ਰੱਖਿਆ ਜਾਂਦਾ ਹੈ। ਇਸ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਜਸਟਿਸ ਪੀਵੀ ਕੁੰਜੀਕ੍ਰਿਸ਼ਨਨ ਦੀ ਬੈਂਚ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਗਾਈਡਲਾਈਨ ਤਿਆਰ ਕਰਨੀ ਚਾਹੀਦੀ ਹੈ ਅਤੇ ਜੇਕਰ ਲੋੜ ਪਈ ਤਾਂ ਇਸ ਲਈ ਯੋਜਨਾ ਵੀ ਬਣਾਈ ਜਾਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।