ਪਤਨੀ ਦੇ ਪ੍ਰੇਮ ਸਬੰਧਾਂ ਦੇ ਸ਼ੱਕ ‘ਚ ਪਤੀ ਨੇ ਵਿਅਕਤੀ ਦਾ ਨੱਕ ਤੇ ਕੰਨ ਵੱਢਿਆ

TeamGlobalPunjab
2 Min Read

ਲਾਹੌਰ – ਪਾਕਿਸਤਾਨ ਦੇ ਸੂਬੇ ਪੰਜਾਬ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਜ਼ਖਮੀ ਕਰ ਦਿੱਤਾ। ਵਿਅਕਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਨਾਲ ਪ੍ਰੇਮ ਸਬੰਧ ਹਨ। ਜਿਸ ਤੋਂ ਬਾਅਦ ਉਸ ਵਿਅਕਤੀ ਨੇ ਆਪਣੀ ਪਤਨੀ ਦੇ ਪ੍ਰੇਮੀ ਦਾ ਨੱਕ ਅਤੇ ਕੰਨ ਵੱਢ ਦਿੱਤਾ।

ਵਾਰਦਾਤ ਤੋਂ ਬਾਅਦ ਮਹਿਲਾ ਦਾ ਪ੍ਰੇਮੀ ਗੰਭੀਰ ਰੂਪ ਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਘਟਨਾ ਲਾਹੌਰ ਤੋਂ 375 ਕਿਲੋਮੀਟਰ ਦੂਰ ਮੁਜ਼ੱਫਰਗੜ੍ਹ ਪਿੰਡ ‘ਚ ਵਾਪਰੀ। ਪੁਲਿਸ ਮੁਤਾਬਕ ਅਬਦੁਲ ਕਯੂਮ ਨੂੰ ਸ਼ੱਕ ਸੀ ਕਿ ਪਿੰਡ ਦੇ ਰਹਿਣ ਵਾਲੇ ਮੁਹੰਮਦ ਅਕਰਮ ਦੇ ਉਸ ਦੀ ਪਤਨੀ ਨਾਲ ਪ੍ਰੇਮ ਸਬੰਧ ਹਨ। ਇਸ ਤੋਂ ਬਾਅਦ ਅਬਦੁਲ ਕਯੂਮ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਅਕਰਮ ਨੂੰ ਰਾਹ ਵਿੱਚ ਰੋਕ ਲਿਆ। ਅਕਰਮ ਸ਼ਾਮ ਦੇ ਵੇਲੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਬਦੁਲ ਕਿਊਮ, ਅਕਰਮ ਨੂੰ ਜ਼ਬਰਦਸਤੀ ਸੁੰਨਸਾਨ ਜਗ੍ਹਾ ਵਿੱਚ ਲੈ ਗਿਆ।

ਇੱਥੇ ਪਹੁੰਚ ਕੇ ਵਿਅਕਤੀ ਨੇ ਸ਼ੱਕ ਦੇ ਆਧਾਰ ‘ਤੇ ਮੁਹੰਮਦ ਅਕਰਮ ‘ਤੇ ਚਾਕੂਆਂ ਨਾਲ ਵਾਰ ਕੀਤਾ ਅਤੇ ਉਸ ਦਾ ਨੱਕ ਤੇ ਕੰਨ ਵੱਢ ਦਿੱਤਾ। ਵਾਰਦਾਤ ਤੋਂ ਬਾਅਦ ਅਕਰਮ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸਦੀ ਹਾਲਤ ਕਾਫੀ ਗੰਭੀਰ ਦੱਸੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਅਬਦੁਲ ਕਯੂਮ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਉਸ ਦੇ ਬਾਕੀ ਮੁਲਜ਼ਮ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

Share this Article
Leave a comment