ਨਵੀਂ ਦਿੱਲੀ: ਹੈਦਰਾਬਾਦ ਐਨਕਾਊਂਟਰ ਮਾਮਲੇ ‘ਤੇ ਸੁਪਰੀਮ ਕੋਰਟ ਵਿੱਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟਿਸ ਐੱਸਏ ਬੋਬੜੇ ਨੇ ਕਿਹਾ ਕਿ ਲੋਕਾਂ ਨੂੰ ਸੱਚ ਜਾਣਨ ਦਾ ਅਧਿਕਾਰ ਹੈ ਅਸੀ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਚਾਹੁੰਦੇ ਹਾਂ।
ਸੁਪਰੀਮ ਕੋਰਟ ਨੇ ਪੂਰੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮੀਡੀਆ ‘ਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਖਬਰ ਲਗਾਉਣ ‘ਤੇ ਰੋਕ ਲਗਾ ਦਿੱਤੀ ਹੈ।
ਅਦਾਲਤ ਨੇ ਸਾਬਕਾ ਜੱਜ ਵੀਐੱਸ ਸਿਰਪੁਰਕਰ ਦੀ ਅਗਵਾਈ ‘ਚ ਤਿੰਨ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ। ਇਸ ਵਿੱਚ ਬੰਬੇ ਹਾਈ ਕੋਰਟ ਦੀ ਸਾਬਕਾ ਜੱਜ ਰੇਖਾ ਬਲਦੋਟਾ ਅਤੇ ਸੀਬੀਆਈ ਦੇ ਸਾਬਕਾ ਅਫਸਰ ਕਾਰਤੀਕੇਅਨ ਸ਼ਾਮਲ ਹਨ। ਇਹ ਜਾਂਚ ਕਮਿਸ਼ਨ 6 ਮਹੀਨੇ ਵਿੱਚ ਆਪਣੀ ਰਿਪੋਰਟ ਸੌਂਪੇਗੀ ਫਾਈਨਲ ਆਰਡਰ ਆਉਣ ਤੱਕ ਪ੍ਰਿੰਟ ਤੇ ਇਲੈਕਟਰਾਨਿਕ ਮੀਡੀਆ ‘ਤੇ ਰੋਕ ਬਰਕਰਾਰ ਰਹੇਗੀ।