ਅਮਰੀਕਾ ‘ਚ 25 ਸਾਲਾ ਭਾਰਤੀ ਨੌਜਵਾਨ ਅਗਵਾ, ਭਾਰਤ ਬੈਠੇ ਪਰਿਵਾਰ ਤੋਂ ਕੀਤੀ ਗਈ ਫਿਰੌਤੀ ਦੀ ਮੰਗ

Prabhjot Kaur
2 Min Read

ਵਾਸ਼ਿੰਗਟਨ: ਅਮਰੀਕਾ ਤੋਂ ਇੱਕ ਬਹੁਤ ਹੀ ਚਿੰਤਾਜਨਕ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇੱਕ ਭਾਰਤੀ ਵਿਦਿਆਰਥੀ ਨੂੰ ਅਗਵਾ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਬੈਠੇ ਵਿਦਿਆਰਥੀ ਦੇ ਪਰਿਵਾਰ ਤੋਂ 1200 ਡਾਲਰ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਅਮਰੀਕਾ ਦੀ ਕਲੀਵਲੈਂਡ ਯੂਨੀਵਰਸਿਟੀ ਵਿੱਚ ਆਈਟੀ ਵਿੱਚ ਮਾਸਟਰ ਦੀ ਪੜ੍ਹਾਈ ਕਰ ਰਿਹਾ 25 ਸਾਲਾ ਅਬਦੁਲ ਮੁਹੰਮਦ ਹੈਦਰਾਬਾਦ ਦਾ ਰਹਿਣ ਵਾਲਾ ਹੈ। ਅਬਦੁਲ 7 ਮਾਰਚ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ।

ਅਬਦੁਲ ਦੇ ਪਿਤਾ ਮੁਹੰਮਦ ਸਲੀਮ ਨੂੰ ਇੱਕ ਧਮਕੀ ਭਰਿਆ ਫੋਨ ਆਇਆ ਜਿਸ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਸਨੇ ਅਬਦੁਲ ਨੂੰ ਅਗਵਾ ਕਰ ਲਿਆ ਹੈ। ਕਾਲ ਕਰਨ ਵਾਲੇ ਨੇ ਕਲੀਵਲੈਂਡ ਵਿੱਚ ਇੱਕ ਡਰੱਗ ਗੈਂਗ ਨਾਲ ਕਥਿਤ ਸਬੰਧ ਹੋਣ ਦਾ ਦਾਅਵਾ ਕੀਤਾ ਅਤੇ ਅਬਦੁਲ ਦੀ ਸੁਰੱਖਿਅਤ ਵਾਪਸੀ ਲਈ 1,200 ਡਾਲਰ ਦੀ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਇਲਾਵਾ ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਤੁਰੰਤ ਨਾ ਦਿੱਤੇ ਤਾਂ ਅਬਦੁਲ ਦੀ ਕਿਡਨੀ ਵੇਚ ਦਿੱਤੀ ਜਾਵੇਗੀ। ਅਜਿਹੀਆਂ ਧਮਕੀਆਂ ਨੇ ਅਮਰੀਕਾ ਵਿੱਚ ਅਬਦੁਲ ਦੇ ਰਿਸ਼ਤੇਦਾਰਾਂ ਨੂੰ ਡਰਾ ਦਿੱਤਾ ਅਤੇ ਉਨ੍ਹਾਂ ਨੇ ਤੁਰੰਤ ਕਲੀਵਲੈਂਡ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ।

ਅਬਦੁਲ ਦੇ ਪਰਿਵਾਰ ਨੇ 18 ਮਾਰਚ ਨੂੰ ਸ਼ਿਕਾਗੋ ਵਿੱਚ ਭਾਰਤੀ ਕੌਂਸਲ ਕੋਲ ਪਹੁੰਚ ਕੀਤੀ ਅਤੇ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਮਦਦ ਮੰਗੀ। ਇਸ ਤੋਂ ਪਹਿਲਾਂ ਨਿਊਯਾਰਕ ਸ਼ਹਿਰ ਤੋਂ 25 ਸਾਲਾ ਭਾਰਤੀ ਔਰਤ ਦੇ ਲਾਪਤਾ ਹੋਣ ਦੀ ਖ਼ਬਰ ਆਈ ਸੀ। ਔਰਤ ਦਾ ਨਾਂ ਫੇਰੀਨ ਖੋਜਾ ਸੀ, ਜਿਸ ਨੂੰ ਆਖਰੀ ਵਾਰ 1 ਮਾਰਚ ਨੂੰ ਰਾਤ 11 ਵਜੇ ਦੇ ਕਰੀਬ ਕਵੀਂਸ ਸਥਿਤ ਆਪਣੇ ਘਰ ਤੋਂ ਨਿਕਲਦੇ ਦੇਖਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment