ਚੰਡੀਗੜ੍ਹ: ਪੰਜਾਬ ‘ਚ ਜਲਦ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਮੁੜ ਗੱਠਜੋੜ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਹ ਇਸ ਗਠਜੋੜ ਦੇ ਹੱਕ ਵਿੱਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਦੇ ਹੱਕ ਵਿੱਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਤੋਂ ਲੈ ਕੇ ਕਈ ਗੱਲਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਬਹੁਤ ਜ਼ਰੂਰਤ ਹੈ। ਜੇਕਰ ਇਹ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਸਾਰੀਆਂ ਵਿਰੋਧੀ ਪਾਰਟੀਆਂ ਲਈ ਚੁਣੌਤੀ ਪੇਸ਼ ਕਰਨਗੀਆਂ।
ਉਨ੍ਹਾਂ ਕਿਹਾ ਕਿ ਗਠਜੋੜ ਦੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ। ਪੇਂਡੂ ਖੇਤਰਾਂ ਵਿੱਚ ਅਕਾਲੀ ਦਲ ਮਜ਼ਬੂਤ ਹੈ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਮਜ਼ਬੂਤ ਹੈ। ਹਾਲਾਂਕਿ ਉਨ੍ਹਾਂ ਨੇ ਸੀਟਾਂ ਦੀ ਵੰਡ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਥਿਤੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।