ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ, ਰਾਖੀ ਲਈ ਸਾਡੇ ਸਿੱਖ ਨੌਜਵਾਨ ਹੀ ਕਾਫੀ ਨੇ: ਜਥੇਦਾਰ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਐਕਸ਼ਨ ਲੈਂਦਿਆਂ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਨ੍ਹਾਂ ਵਿੱਚ ਸਾਬਕਾ ਵਿਧਾਇਕ, ਮੌਜੂਦਾ ਵਿਧਾਇਕ ਅਤੇ ਕਈ ਨਾਮੀ ਸ਼ਖ਼ਸੀਅਤਾਂ ਦੇ ਨਾਂਅ ਸ਼ਾਮਲ ਹਨ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸੁਰੱਖਿਆ ਵਾਪਸ ਲੈ ਲਈ ਹੈ।

ਇਸ ਸਬੰਧੀ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਕਿਓਰਿਟੀ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ `ਚ ਸ਼ਾਮਿਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ ਤੇ ਜਿਹੜੇ ਸੁਰੱਖਿਆ ਕਰਮੀ ਬਚੇ ਹਨ ਉਨ੍ਹਾਂ ਨੂੰ ਵੀ ਅਸੀਂ ਵਾਪਸ ਭੇਜ ਰਹੇ ਹਾਂ।

ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਸਿਆਸਤਦਾਨਾਂ ਅਤੇ ਪੀਪੀਐਸ ਅਫਸਰਾਂ ਸਣੇ 424 ਹੋਰ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਕਈ ਧਾਰਮਿਕ ਆਗੂਆਂ ਦੇ ਨਾਮ ਵੀ ਸ਼ਾਮਲ ਹਨ। ਜਿਸ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੇ ਹੋਰ ਕਈ ਧਾਰਮਿਕ ਆਗੂਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.