ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਏ ਜਾਣ ਉੱਤੇ ਤਿੱਖਾ ਵਿਅੰਗ ਕਰਦਿਆਂ ਪੰਜਾਬ ਕਾਂਗਰਸ ਦੇ ਸਕੱਤਰ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮੈਂ ਤਾਂ ਢਾਈ ਸਾਲ ਪਹਿਲਾਂ ਹੀ ਕਹਿ ਰਿਹਾ ਸੀ ਕਿ ਕੈਪਟਨ ਤਾਂ ਬਾਦਲਾਂ ਅਤੇ ਭਾਜਪਾ ਨਾਲ ਮਿਲੇ ਹੋਏ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਕੈਪਟਨ ਤਾਂ ਭਾਜਪਾ ਦੇ ਏਜੰਡੇ ‘ਤੇ ਹੀ ਕੰਮ ਕਰਦੇ ਹਨ ।
ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਸਿੱਧੂ ਹੁਣ ਬਿਲਕੁਲ ਵੀ ਨਾਰਾਜ਼ ਨਹੀਂ ਅਤੇ ਪਾਰਟੀ ਲਈ ਵਧੀਆ ਆਦੇਸ਼ ਜਾਰੀ ਕਰਦੇ ਹਨ। ਸਿੱਖਿਆ ਵਿਭਾਗ ਦੀਆਂ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ ਅਤੇ ਅਧਿਆਪਕਾਂ ਦੇ ਮਸਲੇ ਵੀ ਪਹਿਲ ਦੇ ਆਧਾਰ ‘ਤੇ ਹੱਲ ਹੋ ਜਾਣਗੇ।