ਚੰਡੀਗੜ੍ਹ (ਬਿੰਦੂ ਸਿੰਘ): ਐਡਵੋਕੇਟ ਏਪੀਐੱਸ ਦਿਓਲ ਦਾ ਐਡਵੋਕੇਟ ਜਨਰਲ ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਅੱਜ ਚਰਚਾ ‘ਚ ਰਹੀਆਂ। ਪਰ ਹੁਣੇ ਹੁਣੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਨਾਲ ਫੋਨ ‘ਤੇ ਹੋਈ ਗੱਲਬਾਤ ਵਿੱਚ ਉਨ੍ਹਾਂ ਨੇ ਗਲੋਬਲ ਪੰਜਾਬ ਨੂੰ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਸਿਰਫ ਤੇ ਸਿਰਫ ਅਫਵਾਹਾਂ ਹਨ ਇਸ ਤੋਂ ਜ਼ਿਆਦਾ ਕੁਝ ਵੀ ਨਹੀਂ।
ਦਿਓਲ ਨੇ ਗੱਲਬਾਤ ਵਿੱਚ ਦੱਸਿਆ ਕਿ ਅੱਜ ਕੈਬਨਿਟ ਮੀਟਿੰਗ ਤੋਂ ਪਹਿਲਾ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਗਏ ਸਨ, ਪਰ ਉਨ੍ਹਾਂ ਨੇ ਨਾਂ ਤਾਂ ਕੋਈ ਅਸਤੀਫ਼ਾ ਦਿੱਤਾ ਹੈ ਤੇ ਨਾਂ ਹੀ ਉਨ੍ਹਾਂ ਤੋਂ ਮੰਗਿਆ ਗਿਆ ਹੈ।