ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਬੋਧਨ ਕੀਤਾ। ਪੀਐੱਮ ਮੋਦੀ ਨੇ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਰਾਹੁਲ ਗਾਂਧੀ ‘ਤੇ ਵੀ ਨਿਸ਼ਾਨਾ ਸਾਧਿਆ।
ਮੱਲਿਕਾਰਜੁਨ ਖੜਗੇ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, “ਖੜਗੇ ਜੀ ਚੌਕੇ-ਛੱਕੇ ਮਾਰਨ ਦਾ ਮਜ਼ਾ ਲੈ ਰਹੇ ਸਨ। ਉਨ੍ਹਾਂ ਨੇ ਐਨਡੀਏ ਨੂੰ 400 ਸੀਟਾਂ ਦਾ ਆਸ਼ੀਰਵਾਦ ਦਿੱਤਾ। ਉਨ੍ਹਾਂ ਦਾ ਆਸ਼ੀਰਵਾਦ ਸਿਰ ਮੱਥੇ।”
ਮੋਦੀ ਨੇ ਕਿਹਾ, ਪੁਰਾਣੇ ਸਦਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਤੁਸੀਂ ਮੇਰੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਦੇਸ਼ ਦੀ ਜਨਤਾ ਨੇ ਇਸ ਆਵਾਜ਼ ਨੂੰ ਤਾਕਤ ਦਿੱਤੀ ਹੈ। ਇਸ ਵਾਰ ਮੈਂ ਪੂਰੀ ਤਿਆਰੀ ਨਾਲ ਆਇਆ ਹਾਂ। ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਇਸ ਵਾਰ ਕਾਂਗਰਸ 40 ਦਾ ਅੰਕੜਾ ਪਾਰ ਨਹੀਂ ਕਰ ਸਕੇਗੀ। ਕਾਂਗਰਸ ਪਾਰਟੀ ਸੋਚ ਤੋਂ ਪਰੇ ਹੋ ਗਈ ਹੈ। ਜਦੋਂ ਸੋਚ ਪੁਰਾਣੀ ਹੋ ਗਈ ਹੈ ਤਾਂ ਉਨ੍ਹਾਂ ਨੇ ਆਪਣਾ ਕੰਮ ਵੀ ਆਊਟਸੋਰਸ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।