ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਮਿਲੀ ਸ਼ਿਕਾਇਤ, ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਦਿੱਤੇ ਨਿਰਦੇਸ਼: ਭਗਵੰਤ ਮਾਨ

TeamGlobalPunjab
1 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਦੱਸਿਆ ਕਿ ,‘ਮੈਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ, ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’

ਜਾਣਕਾਰੀ ਮੁਤਾਬਕ ਰਿਸ਼ਵਤਖੋਰੀ ਵਿਰੋਧੀ ਹੈਲਪਲਾਈਨ ‘9501 200 200’ ਤੋਂ ਹੁਣ ਤੱਕ 20,000 ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ ਦਾਅਵੇ ਦਾ ਸਮਰਥਨ ਕਰਨ ਲਈ ਕੋਈ ਆਡੀਓ ਜਾਂ ਵੀਡੀਓ ਸਬੂਤ ਨਹੀਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment