ਖੇਤੀ ਕਾਨੂੰਨਾਂ ਨੂੰ ਲੈ ਪ੍ਰਧਾਨ ਮੰਤਰੀ ਖੁਦ ਕਿਸਾਨਾਂ ਨਾਲ ਮੀਟਿੰਗ ਬੁਲਾਉਣ: ਸੁਖਬੀਰ ਬਾਦਲ

TeamGlobalPunjab
2 Min Read

ਅੰਮ੍ਰਿਤਸਰ : ਖੇਤੀ ਕਾਨੂੰਨ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨ ਖਿਲਾਫ਼ ਪੰਜਾਬ ਵਿੱਚ ਹੋ ਰਹੇ ਅੰਦੋਲਨ ਦਾ ਕੇਂਦਰ ਜਲਦ ਤੋਂ ਜਲਦ ਹੱਲ ਕੱਢੇ। ਸੁਖਬੀਰ ਬਾਦਲ ਨੇ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਕਿਸਾਨਾਂ ਨਾਲ ਇਸ ਮਸਲੇ ‘ਤੇ ਮੀਟਿੰਗ ਬੁਲਾਉਣ। ਉਹਨਾਂ ਕਿਹਾ ਕਿ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਸੱਦ ਕੇ ਸਮੱਸਿਆ ਦਾ ਹੱਲ ਨਹੀਂ ਨਿਕਲਣ ਵਾਲਾ। ਇਸ ਲਈ ਕਿਸਾਨਾਂ ਨੇ ਵੀ ਅਫ਼ਸਰਾਂ ਵੱਲੋਂ ਸੱਦੀ ਮੀਟਿੰਗ ਠੁਕਰਾਅ ਦਿੱਤੀ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਕਾਫ਼ੀ ਸਮੇਂ ਤੋਂ ਸੜਕਾਂ ‘ਤੇ ਨਿੱਤਰੇ ਹੋਏ ਹਨ, ਰੇਲਾਂ ਰੋਕੀਆਂ ਹੋਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੇਂਦਰ ਨਾਲ ਗੱਲ ਕਰਨ। ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਲੜਾਈ ਲੜਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾਣ, ਪਰ ਕੈਪਟਨ ਤਾਂ ਆਪਣੇ ਫਾਰਮ ਹਾਊਸ ‘ਚੋਂ ਬਾਹਰ ਨਹੀਂ ਨਿਕਲਦੇ।

ਉਹਨਾਂ ਕਿਹਾ ਕਿ ਜੇਕਰ ਕਿਸਾਨ ਖੁਸ਼ ਹੋਵੇਗਾ ਤਾਂ ਹੀ ਦੇਸ਼ ਖੁਸ਼ਹਾਲ ਹੋਵੇਗਾ। ਖੇਤੀ ਕਾਨੂੰਨ ਦਾ ਬੁਰਾ ਅਸਰ ਸਿਰਫ਼ ਕਿਸਾਨਾਂ ‘ਤੇ ਨਹੀਂ ਸਗੋਂ ਖੇਤ ਮਜ਼ਦੂਰ, ਛੋਟੋ ਵਪਾਰੀ, ਅੜ੍ਹਤੀਏ ਅਤੇ ਆਮ ਵਿਆਕਤੀ ‘ਤੇ ਵੀ ਪਵੇਗਾ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਕਿਸਾਨਾਂ ਨਾਲ ਮੀਟਿੰਗ ਬੁਲਾਉਣੀ ਚਾਹੀਦੀ ਅਤੇ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਣਾ ਚਾਹੀਦਾ ਹੈ।

Share this Article
Leave a comment