ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।
‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਤਖ਼ਤ ਸਾਹਿਬ ਨੂੰ ਸਿੱਖਾਂ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਕੇ ਉਸ ਦੀ ਪਾਲਣਾ ਕਰਾਂਗਾ। ਮੈਂ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..
ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ..
ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ…
— Bhagwant Mann (@BhagwantMann) January 5, 2026
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉੱਚ ਹੈ ਅਤੇ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਕਬੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਮੇਰੇ ਅਤੇ ਪਰਿਵਾਰ ਲਈ ਸਦਾ ਸਰਵਉੱਚ ਸੀ, ਹੈ ਅਤੇ ਰਹੇਗਾ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

