ਮੇਰੀ ਪਾਰਟੀ ਦੇ ਕਿਸੇ ਮੈਂਬਰ ਨੇ ਅਕਾਲੀ ਦਲ ਦਾ ਸਮਰਥਨ ਕੀਤਾ ਤਾਂ ਕਰ ਲਵਾਂਗਾ ਸੁਸਾਈਡ : ਪਰਮਜੀਤ ਸਰਨਾ

TeamGlobalPunjab
3 Min Read

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਬਾਅਦ ਵੱਡਾ ਬਿਆਨ ਦਿੱਤਾ ਹੈ। ਵੀਰਵਾਰ ਨੂੰ ਪੰਜਾਬੀ ਬਾਗ ‘ਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਰਨਾ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੇ ਦਲ ਦਾ ਚੁਣਿਆ ਮੈਂਬਰ ਵਿਰੋਧੀ ਦਲ ਨੂੰ ਸਮਰਥਨ ਦੇਵੇਗਾ ਤਾਂ ਉਹ ਖੁਦਕੁਸ਼ੀ ਕਰ ਲੈਣਗੇ। ਉਨ੍ਹਾਂ ਦਾ ਇਸ਼ਾਰਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲ ਸੀ।

ਇਸ ਦੌਰਾਨ ਸਰਨਾ ਨੇ ਕਿਹਾ ਕਿ ਮਨਜੀਤ ਸਿੰਘ ਜੀਕੇ ਦੇ ਗੁੱਟ ਨੇ ਉਨ੍ਹਾਂ ਨੂੰ ਸਹਿਯੋਗ ਦਾ ਭਰੋਸਾ ਦਿੱਤਾ ਹੈ। ਸਰਨਾ ਨੇ ਆਜ਼ਾਦ ਤੌਰ ‘ਤੇ ਚੋਣ ਜਿੱਤੇ ਤਰਵਿੰਦਰ ਮਾਰਵਾਹ ਦੇ ਸਮਰਥਨ ਦਾ ਵੀ ਦਾਅਵਾ ਕੀਤਾ।

ਪਰਮਜੀਤ ਸਰਨਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ‘ਤੇ ਕਿਸੇ ਹਾਰੇ ਹੋਏ ਉਮੀਦਵਾਰ ਦਾ ਨਾਂਮਕਰਣ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਇੱਥੇ ਉਨ੍ਹਾਂ ਦਾ ਇਸ਼ਾਰਾ ਮਨਜਿੰਦਰ ਸਿੰਘ ਸਿਰਸਾ ਵੱਲ ਸੀ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਨਤੀਜਿਆਂ ਤੋਂ ਬਾਅਦ ਸਿਰਸਾ ਨੂੰ ਫਿਰ ਤੋਂ ਡੀਐੱਸਜੀਪੀਸੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਸੀ, ਜਦਕਿ ਸਿਰਸਾ ਇਸ ਵਾਰ ਚੋਣ ਹਾਰੇ ਹਨ।

 

ਦੱਸਣਯੋਗ ਹੈ ਕਿ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਸਰਨਾ ਧੜੇ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ 500 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਸਿਰਸਾ ਦੇ ਚੋਣਾਂ ‘ਚ ਹਾਰ ਦੇ ਬਾਵਜੂਦ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਸਾ ਨੂੰ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।

ਸੁਖਬੀਰ ਬਾਦਲ ਨੇ ਸਿਰਸਾ ਦੀ ਪ੍ਰਧਾਨਗੀ ਅੱਗੇ ਵੀ ਜਾਰੀ ਰੱਖਣ ਲਈ ਵਿਸ਼ੇਸ਼ ਤਰੀਕਾ ਅਖਤਿਆਰ ਕੀਤਾ ਹੈ। ਸੁਖਬੀਰ ਬਾਦਲ ਦੇ ਕਹਿਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ (ਐੱਸਜੀਪੀਸੀ) ਨੇ ਸਿਰਸਾ ਨੂੰ ਡੀਐੱਸਜੀਐੱਮਸੀ ‘ਚ ਆਪਣਾ ਨਾਮਜ਼ਦ ਮੈਂਬਰ ਨਿਯੁਕਤ ਕਰ ਦਿੱਤਾ ਹੈ। ਇਸ ਦੇ ਲਈ ਬਾਕਾਇਦਾ ਐਲਾਨ ਪੱਤਰ ਵੀ ਕੱਲ੍ਹ ਹੀ ਜਾਰੀ ਕਰ ਦਿੱਤਾ ਗਿਆ।

ਇਸ ਨਾਲ ਮਨਿੰਦਰ ਸਿਰਸਾ ਦੇ ਮੁੜ ਪ੍ਰਧਾਨ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ।

ਦਿੱਲੀ ਸਿੱਖ ਗੁਰੂਦਵਾਰਾ ਮਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ ਤੇ ਜਿੱਤ ਹਾਸਲ ਕੀਤੀ ਹੈ। ਸਰਨਾ ਧੜੇ ਵਾਲੇ  ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ 14 ਸੀਟਾਂ, ਜਾਗੋ ਪਾਰਟੀ ਨੂੰ 3,ਪੰਥਕ ਲਹਿਰ ਨੂੰ 1 ਅਤੇ 1 ਸੀਟ ‘ਤੇ ਆਜ਼ਦ ਉਮੀਦਵਾਰ ਨੂੰ ਜਿੱਤ ਹਾਸਲ ਹੋਈ ਹੈ।

ਦਿੱਲੀ ਕਮੇਟੀ ਦੀਆਂ 46 ਸੀਟਾਂ ਵਾਸਤੇ 22 ਅਗਸਤ ਨੂੰ ਵੋਟਾਂ ਪਾਈਆਂ ਗਈਆਂ ਸਨ।

Share This Article
Leave a Comment