ਸਿੱਖ ਗੁਰੂ ਸਾਹਿਬਾਨ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਰਦਾ ਰਹਾਂਗਾ ਕਾਰਜ : ਪੀ.ਐੱਮ 

Global Team
1 Min Read

ਨਵੀਂ ਦਿੱਲੀ: ਗੁਰਦੁਆਰਾ ਹੇਮਕੁੰਟ ਸਾਹਿਬ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਕਾਰਜ ਦੀ ਹਰ ਪਾਸੇ ਚਰਚਾ ਹੈ। ਇਸ ਲਈ ਵਿਸ਼ੇਸ਼ ਤੌਰ ‘ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੀਐੱਮ ਮੋਦੀ ਨੂੰ ਲਿਖੀ ਗਈ ਚਿੱਠੀ ਵੀ ਖਾਸ ਅਹਿਮੀਅਤ ਰੱਖਦੀ ਹੈ।ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਸਿੱਖ ਗੁਰੂਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਜਾਰੀ ਰੱਖੇਗੀ।

ਦਰਅਸਲ ਉਨ੍ਹਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਪੱਤਰ ਦਾ ਜਵਾਬ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਥੇਦਾਰ ਜੀ ਵੱਲੋਂ ਇੱਕ ਪੱਤਰ ਲਿਖ ਕੇ ਪੀ.ਐੱਮ ਦਾ ਧੰਨਵਾਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਵੱਲੋਂ ਗੁਰਦੁਆਰਾ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਰੋਪਵੇਅ ਗੋਵਿੰਦਘਾਟ ਨੂੰ ਹੇਮਕੁੰਟ ਸਾਹਿਬ ਨਾਲ ਜੋੜੇਗਾ।

ਇਸ ਲਈ ਧੰਨਵਾਦ ਕਰਦਿਆਂ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ, ‘ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ, ਪ੍ਰਮੁੱਖ ਅਧਿਆਤਮਕ ਸ਼ਖਸੀਅਤਾਂ ਸਮੇਤ ਸਿੱਖ ਭਾਈਚਾਰੇ ਦੇ ਸਤਿਕਾਰਯੋਗ ਮੈਂਬਰਾਂ ਨੇ ਹੇਮਕੁੰਟ ਸਾਹਿਬ ਰੋਪਵੇਅ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੈਂ ਉਨ੍ਹਾਂ ਦੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਸੰਗਤ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਗੁਰੂ ਸਾਹਿਬਾਨ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੰਮ ਕਰਦੇ ਰਹਾਂਗੇ।”

 

Share This Article
Leave a Comment