ਰਾਜ ਸਭਾ ਵਿੱਚ ਚੁੱਕਾਂਗਾ ਪੰਜਾਬ ਦੇ ਮੁੱਦੇ: ਰਾਘਵ ਚੱਢਾ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਦੇ ਰਾਜੇਂਦਰ ਨਗਰ ਤੋਂ ਆਮ ਆਦਮੀ ਪਾਰਟੀ ਵਿਧਾਇਕ ਰਾਘਵ ਚੱਢਾ ਨੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਸੀਟ ਲਈ ਨਾਮਜ਼ਦ ਕੀਤਾ ਗਿਆ ਹੈ, ਜਿਸ ਦੇ ਲਈ ਉਨ੍ਹਾਂ ਨੇ ਇਹ ਅਸਤੀਫਾ ਦਿੱਤਾ। ਰਾਘਵ ਚੱਢਾ 31 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਚੋਣ ਲਈ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰਾਂ ‘ਚੋਂ ਇੱਕ ਹਨ।

ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਉਹ ਰਾਜ ਸਭਾ ਵਿੱਚ ਪੰਜਾਬ ਦੇ ਮੁੱਦੇ ਚੁੱਕਣਗੇ ਤੇ ਪੰਜਾਬ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਜਿਹੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਰਾਜ ਸਭਾ ਵਿੱਚ ਚੁੱਕਣ ਦੀ ਜ਼ਰੂਰਤ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਵੀ ਸਨ। ਰਾਘਵ ਚੱਢਾ ਦੀ ਉਮਰ ਸਿਰਫ਼ 33 ਸਾਲ ਹੈ ਅਤੇ ਇਸ ਲਿਹਾਜ਼ ਨਾਲ ਉਹ ਰਸਮੀ ਤੌਰ ‘ਤੇ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਵਿੱਚ ਸਭ ਤੋਂ ਛੋਟੀ ਉਮਰ ਦੇ ਸੰਸਦ ਮੈਂਬਰ ਹੋਣਗੇ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment