PM ਦੇ ਅਹੁਦੇ ਤੋਂ ਹਟਾਉਣਾ ਹੋਵੇਗਾ ਖਤਰਨਾਕ, ਇਮਰਾਨ ਖਾਨ ਦੀ ਵਿਰੋਧੀ ਧਿਰ ਨੂੰ ਖੁੱਲ੍ਹੀ ਧਮਕੀ

TeamGlobalPunjab
3 Min Read

ਪਾਕਿਸਤਾਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਖਤਰਨਾਕ ਹੋ ਜਾਣਗੇ। ਇਸ ਦੇ ਨਾਲ ਹੀ ਖਾਨ ਨੇ ਵਿਰੋਧੀ ਧਿਰ ਦੀ ਕੋਈ ਵੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੀ 23 ਮਾਰਚ ਨੂੰ ਜਲੂਸ ਕੱਢਣ ਦੀ ਯੋਜਨਾ ਬਾਰੇ ਸਵਾਲ ਦੇ ਜਵਾਬ ਵਿੱਚ ਖਾਨ ਨੇ ਕਿਹਾ ਕਿ ਇਹ ਕਦਮ ਅਸਫਲ ਹੋ ਜਾਵੇਗਾ।(I would be mor dangerous if forced to step down, Pakistan PM Imran Khan warns opposition)

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ, “ਜੇ ਮੈਂ ਸੜਕਾਂ ‘ਤੇ ਆ ਗਿਆ ਤਾਂ ਤੁਹਾਡੇ (ਵਿਰੋਧੀ) ਸਾਰਿਆਂ ਕੋਲ ਲੁਕਣ ਲਈ ਕੋਈ ਥਾਂ ਨਹੀਂ ਹੋਵੇਗੀ।” ਉਸਨੇ ਕਿਹਾ ਕਿ ਜੇਕਰ ਉਸਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਖਤਰਨਾਕ ਹੋ ਜਾਵੇਗਾ।

ਅਫਗਾਨਿਸਤਾਨ ਵਿੱਚ ਸਰਗਰਮ ਇਸਲਾਮਿਕ ਸਟੇਟ ਖੁਰਾਸਾਨ (ਆਈਐਸ-ਕੇ.) ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲੋਂ ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੀ ਸ਼ਾਂਤੀ ਅਤੇ ਅਖੰਡਤਾ ਦੇ ਲਈ ਬਹੁਤ ਵੱਡਾ ਖ਼ਤਰਾ ਹੈ। ਸੂਬਾਈ ਪੁਲਿਸ ਮੁੱਖੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਅਗਸਤ ‘ਚ ਕਾਬੁਲ ‘ਚ ਤਾਲਿਬਾਨ ਦੀ ਸੱਤਾ ‘ਚ ਆਉਣ ਤੋਂ ਬਾਅਦ ਅਫਗਾਨਿਸਤਾਨ ਦੇ ਕਈ ਸ਼ਹਿਰਾਂ ‘ਚ ਹਮਲੇ ਤੇਜ਼ ਕਰ ਚੁੱਕੇ ਆਈ.ਐੱਸ.-ਕੇ. ਨੇ ਖੈਬਰ ਪਖਤੂਨਖਵਾ ਸੂਬੇ ‘ਚ ਪਾਕਿਸਤਾਨ ਦੀ ਸੁਰੱਖਿਆ ਅਧਿਕਾਰੀਆਂ ‘ਤੇ ਅੱਤਵਾਦੀ ਹਮਲੇ ਨੂੰ ਵੀ ਅੰਜਾਮ ਦਿੱਤਾ ਹੈ।(I would be more dangerous if forced to step down, Pakistan PM Imran Khan warns opposition)

- Advertisement -

ਖੈਬਰ ਪਖਤੂਨਖਵਾ ਦੇ ਪੁਲਿਸ ਮੁੱਖੀ ਮੋਅਜ਼ਮ ਜਾਹ ਅੰਸਾਰੀ ਨੇ ਕਿਹਾ, ”ਹਾਲ ਹੀ ਦੇ ਦਿਨਾਂ ‘ਚ ਆਈ.ਐੱਸ.-ਕੇ. ਨੇ ਇਸ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਟੀਟੀਪੀ ਨਾਲੋਂ ਵੱਡਾ ਖ਼ਤਰਾ ਪੈਦਾ ਕੀਤੀ ਹੈ।” ਪਿਛਲੇ ਸਾਲ ਅਕਤੂਬਰ ‘ਚ ਆਈ.ਐੱਸ.-ਕੇ. ਨੇ ਸੂਬਾਈ ਰਾਜਧਾਨੀ ਵਿੱਚ ਸਰਦਾਰ ਸਤਨਾਮ ਸਿੰਘ (ਖਾਲਸਾ) ਨਾਮ ਦੇ ਇੱਕ ਮਸ਼ਹੂਰ ਸਿੱਖ ਹਕੀਮ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਉਹ ਇੱਥੇ ਲੋਕਾਂ ਦਾ ਇਲਾਜ ਯੂਨਾਨੀ ਪ੍ਰਣਾਲੀ ਨਾਲ ਕਰਦਾ ਸੀ। ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਘੱਟੋ-ਘੱਟ ਤਿੰਨ ਪੁਲਿਸ ਮੁਲਾਜ਼ਮ ਮਾਰੇ ਗਏ ਸਨ। (I would be more dangerous if forced to step down, Pakistan PM Imran Khan warns opposition)

ਇਹ ਵੀ ਪੜ੍ਹੋ: ਪੰਜਾਬ ’ਚ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 30 ਲੋਕਾਂ ਦੀ ਮੌਤ

Share this Article
Leave a comment