ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ECI) ਨੇ 2007 ਬੈਚ ਦੀ IAS ਅਧਿਕਾਰੀ ਅਨੰਦਿਤਾ ਮਿੱਤਰਾ ਨੂੰ ਪੰਜਾਬ ਦਾ ਮੁੱਖ ਚੋਣ ਅਧਿਕਾਰੀ (CEO) ਨਿਯੁਕਤ ਕੀਤਾ ਹੈ। ਅਨੰਦਿਤਾ ਮਿੱਤਰਾ ਸਿਬਿਨ ਸੀ ਦੀ ਥਾਂ ਲੈਣਗੇ, ਜੋ ਕੇਂਦਰੀ ਡੈਪੂਟੇਸ਼ਨ ‘ਤੇ ਚੱਲ ਰਹੇ ਹਨ।
ਇਹ ਮਹੱਤਵਪੂਰਨ ਨਿਯੁਕਤੀ ਰਾਜ ਦੇ ਚੋਣ ਪ੍ਰਸ਼ਾਸਨ ਨੂੰ ਬਦਲ ਸਕਦੀ ਹੈ, ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਇੱਕ ਨਵੀਂ ਦਿਸ਼ਾ ਦੇ ਸਕਦੀ ਹੈ। ਚੋਣ ਕਮਿਸ਼ਨ ਵੱਲੋਂ ਇਹ ਨਿਯੁਕਤੀ ਪ੍ਰਸ਼ਾਸਕੀ ਤਜਰਬੇ ਨੂੰ ਵਧਾਉਣ ਅਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ।
ਅਨਿੰਦਿਤਾ ਮਿੱਤਰਾ 2007 ਬੈਚ ਦੀ ਇੱਕ ਸੀਨੀਅਰ ਆਈਏਐਸ ਅਧਿਕਾਰੀ ਹੈ ਅਤੇ ਪਹਿਲਾਂ ਰਾਜ ਅਤੇ ਕੇਂਦਰ ਸਰਕਾਰਾਂ ਵਿੱਚ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ‘ਤੇ ਰਹਿ ਚੁੱਕੀ ਹੈ। ਉਹ ਆਪਣੀ ਪ੍ਰਸ਼ਾਸਕੀ ਕੁਸ਼ਲਤਾ, ਪਾਰਦਰਸ਼ਤਾ ਅਤੇ ਨਿਰਪੱਖ ਕਾਰਜਸ਼ੈਲੀ ਲਈ ਜਾਣੀ ਜਾਂਦੀ ਹੈ। ਚੋਣ ਕਮਿਸ਼ਨ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨਿਰਪੱਖ, ਸ਼ਾਂਤੀਪੂਰਨ ਅਤੇ ਪੂਰੀ ਪਾਰਦਰਸ਼ਤਾ ਨਾਲ ਹੋਣਗੀਆਂ।ਅਨਿੰਦਿਤਾ ਮਿੱਤਰਾ 2007 ਬੈਚ ਦੀ ਇੱਕ ਸੀਨੀਅਰ ਆਈਏਐਸ ਅਧਿਕਾਰੀ ਹੈ ਅਤੇ ਪਹਿਲਾਂ ਰਾਜ ਅਤੇ ਕੇਂਦਰ ਸਰਕਾਰਾਂ ਵਿੱਚ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ‘ਤੇ ਰਹਿ ਚੁੱਕੀ ਹੈ। ਉਹ ਆਪਣੀ ਪ੍ਰਸ਼ਾਸਕੀ ਕੁਸ਼ਲਤਾ, ਪਾਰਦਰਸ਼ਤਾ ਅਤੇ ਨਿਰਪੱਖ ਕਾਰਜਸ਼ੈਲੀ ਲਈ ਜਾਣੀ ਜਾਂਦੀ ਹੈ। ਚੋਣ ਕਮਿਸ਼ਨ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨਿਰਪੱਖ, ਸ਼ਾਂਤੀਪੂਰਨ ਅਤੇ ਪੂਰੀ ਪਾਰਦਰਸ਼ਤਾ ਨਾਲ ਹੋਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

