ਨਵੀਂ ਦਿੱਲੀ: ਮੁੰਬਈ ਪੁਲਿਸ ਵੱਲੋਂ ਟੀਵੀ ਚੈਨੇਲਾਂ ਵੱਲੋਂ ਕੀਤੀ ਜਾਂਦੀ ਫੇਕ ਟੀਆਰਪੀ ਰੈਕਟ ਦਾ ਪਰਦਾਫਾਸ਼ ਕਰਨ ਤੋਂ ਬਾਅਦ ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਵੀ ਸਰਗਰਮ ਹੋ ਗਿਆ ਹੈ। ਜਿਸ ਤਹਿਤ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਨਿੱਜੀ ਟੀ. ਵੀ. ਚੈਨਲਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਨਵੀਂ ਐਡਵਾਈਜ਼ਰੀ ਮੁਤਾਬਕ ਕਿਸੇ ਵੀ ਪ੍ਰੋਗਰਾਮ ‘ਚ ਅਰਧ-ਸੱਚ ਜਾਂ ਕਿਸੇ ਦੀ ਮਾਣਹਾਨੀ ਕਰਨ ਵਾਲੀ ਸਮਗਰੀ ਦਾ ਪ੍ਰਸਾਰਣ ਨਹੀਂ ਹੋਣਾ ਚਾਹੀਦਾ ਹੈ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਮੁਤਾਬਕ ਇਹ ਕਾਨੂੰਨ ਕੇਬਲ ਟੈਲੀਵਿਜ਼ਨ ਨੈੱਟਵਰਕ (ਰੈਗੂਲੇਸ਼ਨ) ਐਕਟ, 1995 ਦੇ ਤਹਿਤ ਆਉਂਦੇ ਹਨ। ਇਸ ਲਈ ਟੀਵੀ ਚੈਨਲ ਨੂੰ ਕੋਈ ਵੀ ਪ੍ਰੋਗਰਾਮ ਦੇ ਪ੍ਰਸਾਰਣ ਤੋਂ ਪਹਿਲਾਂ ਉਸ ਦਾ ਪੂਰਾ ਤੱਥ ਹੋਣਾ ਜ਼ਰੂਰੀ ਹੈ। ਜੇਕਰ ਇਸ ਸਬੰਧੀ ਕੋਈ ਗਲਤੀ ਜਾਂ ਕਮੀ ਪਾਈ ਜਾਂਦੀ ਹੈ ਤਾਂ ਕਾਨੂੰਨ ਕੇਬਲ ਟੈਲੀਵਿਜ਼ਨ ਨੈੱਟਵਰਕ (ਰੈਗੂਲੇਸ਼ਨ) ਐਕਟ, 1995 ਕਾਰਵਾਈ ਕੀਤੀ ਜਾਵੇਗੀ।
ਬੀਤੇ ਦਿਨ ਮੁੰਬਈ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਫ਼ਰਜ਼ੀ ਟੀ. ਆਰੀ. ਪੀ. ਗਿਰੋਹ ਦਾ ਖੁਲਾਸਾ ਕੀਤਾ ਸੀ। ਜਿਸ ਵਿੱਚ ਪੁਲਿਸ ਨੇ ਦੱਸਿਆ ਸੀ ਕਿ ਤਿੰਨ ਚੈਨੇਲਾਂ ਨੇ ਪੈਸੇ ਦੇ ਕਿ ਟੀ. ਆਰੀ. ਪੀ. ਵਧਾਈ ਸੀ। ਇਹ ਗਿਰੋਹ ਕਰੋੜਾਂ ਰੁਪਏ ਦੀ ਕਮਾਈ ਕਰ ਰਿਹਾ ਸੀ।