ICSE ਬੋਰਡ ਨੇ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਦੇਸ਼ ਵਿੱਚ ਹੌਲੀ-ਹੌਲੀ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਸਖਤੀਆਂ ਵਿਚਾਲੇ ਸਿੱਖਿਆ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।

ਸੀਬੀਐਸਈ ਤੋਂ ਬਾਅਦ ਹੁਣ ਆਈਸੀਐੱਸਸੀ ਨੇ ਪੇਪਰਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਕੋਰੋਨਾ ਵਾਇਰਸ ਨਾਲ ਦੇਸ਼ ਵਿਚ ਵਿਗੜ ਰਹੇ ਹਾਲਾਤਾਂ ਨੂੰ ਧਿਆਨ ‘ਚ ਰੱਖਦੇ ਹੋਏ ਕੌਂਸਲ ਫਾਰ ‘ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਆਈਸੀਐਸਈ ਨੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਆਈਸੀਐਸਈ ਤੋਂ ਪਹਿਲਾਂ ਸੀਬੀਐਸਈ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਕੇ 11ਵੀਂ ਵਿੱਚ ਭੇਜ ਦਿੱਤਾ ਸੀ। ਪੰਜਾਬ ਸਰਕਾਰ ਨੇ ਵੀ 5ਵੀਂ ਤੋਂ ਲੈ ਕੇ 10ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਪ੍ਰਮੋਟ ਕਰ ਦਿੱਤਾ ਸੀ।

Share this Article
Leave a comment