ਨਵੀਂ ਦਿੱਲੀ: ਗਰਮਾ-ਗਰਮੀ ਦੀ ਸਿਆਸਤ ਦਰਮਿਆਨ ‘ਆਪ’ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਭਾਜਪਾ ਵੱਲੋਂ ਉਨ੍ਹਾਂ ਦੇ 16 ਉਮੀਦਵਾਰਾਂ ਨੂੰ ਬੁਲਾਇਆ ਜਾ ਚੁੱਕਾ ਹੈ। ਉਨ੍ਹਾਂ ਨੂੰ ਲਾਲਚ ਦੇ ਕੇ ਭਾਜਪਾ ‘ਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਮੀਦਵਾਰਾਂ ਨੂੰ ‘ਆਪ’ ਛੱਡਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਨੂੰ ਮੰਤਰੀ ਬਣਾ ਕੇ 15-15 ਕਰੋੜ ਰੁਪਏ ਦੇਣਗੇ। ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਕੁਝ ਏਜੰਸੀਆਂ ਦਿਖਾ ਰਹੀਆਂ ਹਨ ਕਿ ਭਾਜਪਾ ਨੂੰ 55 ਤੋਂ ਵੱਧ ਸੀਟਾਂ ਮਿਲ ਰਹੀਆਂ ਹਨ।
कुछ एजेंसीज दिखा रही हैं कि गाली गलौज पार्टी की 55 से ज़्यादा सीट आ रही हैं।
पिछले दो घंटे में हमारे 16 उम्मीदवारों के पास फ़ोन आ गए हैं कि “आप” छोड़ के उनकी पार्टी में आ जाओ, मंत्री बना देंगे और हरेक को 15-15 करोड़ देंगे।
अगर इनकी पार्टी की 55 से ज़्यादा सीटें आ रहीं हैं तो…
— Arvind Kejriwal (@ArvindKejriwal) February 6, 2025
ਕੇਜਰੀਵਾਲ ਨੇ ਕਿਹਾ ਕਿ ਜੇਕਰ ਜ਼ਿਆਦਾ ਸੀਟਾਂ ਆ ਰਹੀਆਂ ਹਨ ਤਾਂ ‘ਆਪ’ ਦੇ ਉਮੀਦਵਾਰਾਂ ਨੂੰ ਬੁਲਾਉਣ ਦੀ ਕੀ ਲੋੜ ਹੈ। ਸਾਰੇ ਸਰਵੇਖਣ ਫਰਜ਼ੀ ਹਨ। ਇਸ ਰਾਹੀਂ ਦਿੱਲੀ ਵਿੱਚ ਮਾਹੌਲ ਬਣਾ ਕੇ ਆਪਣੇ ਉਮੀਦਵਾਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਆਤਿਸ਼ੀ ਨੇ ਵੀ ਐਕਸ ‘ਤੇ ਪੋਸਟ ਕਰਕੇ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ ਹੈ।
अगर गाली गलौज पार्टी की 50 से ज़्यादा सीटें आ रही हैं, तो यह हमारे प्रत्याशियों को संपर्क कर के तोड़ने की कोशिश क्यों कर रहे हैं?
यह दिखा रहा है कि एक्ज़िट पोल एक साज़िश हैं आम आदमी पार्टी के विधायक तोड़ने की! https://t.co/3kKjiC4EQ4
— Atishi (@AtishiAAP) February 6, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।