ਜੇਕਰ ਭਾਜਪਾ ਅਕਾਲੀ ਦਲ ਦਾ ਸਾਥ ਛੱਡ ਦਵੇ ਤਾਂ ਵਾਪਸੀ ‘ਤੇ ਕੀਤਾ ਜਾ ਸਕਦਾ ਵਿਚਾਰ: ਡਾ.ਨਵਜੋਤ ਸਿੱਧੂ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੀ ਸਿਆਸਤ ‘ਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਇਹ ਇਸ਼ਾਰਾ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਦੀ ਪਤ‍ਨੀ ਡਾ.ਨਵਜੋਤ ਕੌਰ ਸਿੱਧੂ ਨੇ ਕੀਤਾ ਹੈ। ਆਪਣੀ ਅਤੇ ਨਵਜੋਤ ਸਿੰਘ ਸਿੱਧੂ ਦੀ ਭਾਜਪਾ ਵਿੱਚ ਵਾਪਸੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਭਾਜਪਾ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਵੇ ਤਾਂ ਪਾਰਟੀ ਵਿੱਚ ਵਾਪਸੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਮਿਲੀ ਜਾਣਕਾਰੀ ਅਨੁਸਾਰ ਡਾ.ਨਵਜੋਤ ਕੌਰ ਬੁੱਧਵਾਰ ਮਾਨਸਾ ਜਿਲ੍ਹੇ ਦੇ ਭੀਖੀ ‘ਚ ਸਥਿਤ ਡੇਰਾ ਬਾਬਾ ਬਲਵੰਤ ਮੁਨੀ ‘ਚ ਨਤਮਸਤਕ ਹੋਈ। ਉਨ੍ਹਾਂ ਨੇ ਡੇਰੇ ਦੇ ਗੱਦੀਨਸ਼ੀਨ ਬਾਬਾ ਦਰਸ਼ਨ ਮੁਨੀ ਤੋਂ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਮੌਕੇ ਡਾ.ਨਵਜੋਤ ਕੌਰ ਸਿੱਧੂ ਨੇ ਕਿਹਾ, ਉਹ ਪਹਿਲਾਂ ਵੀ ਕਹਿੰਦੀ ਸੀ ਅਤੇ ਅੱਜ ਵੀ ਆਪਣੇ ਉਸੇ ਸਟੈਂਡ ‘ਤੇ ਕਾਇਮ ਹਨ ਕਿ ਜੇਕਰ ਭਾਜਪਾ ਅਕਾਲੀ ਦਲ ਦਾ ਸਾਥ ਛੱਡ ਦਵੇ ਤਾਂ ਵਾਪਸੀ ਵਾਰੇ ਸੋਚਿਆ ਜਾ ਸਕਦਾ ਹੈ। ਨਵਜੋਤ ਸਿੰਘ ਸਿੱਧੂ ਦੀ ਸਿਆਸਤ ਅਤੇ ਕਾਂਗਰਸ ਵਿੱਚ ਭੂਮਿਕਾ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ, ਉਨ੍ਹਾਂ ਨੇ ਬਖੂਬੀ ਨਿਭਾਇਆ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਕੱਲੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ ਲਾਕਡਾਊਨ ਦੌਰਾਨ ਆਪਣੀ ਜੇਬ ਤੋਂ ਕਰੋੜਾਂ ਰੁਪਏ ਖਰਚ ਕਰ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਉਪਲੱਬਧ ਕਰਵਾਇਆ ਹੈ।

ਡਾ.ਨਵਜੋਤ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲ‍ੀ ਦੇ ਮੁੱਖ‍ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੰਮ ਦੀ ਤਰੀਫ ਕੀਤੀ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਦਿੱਲ‍ੀ ਵਿੱਚ ਸੱਤਾ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਆਪਣੀ ਸਿਹਤ ਪਾਲਿਸੀ ਸਾਹਮਣੇ ਰੱਖੀ ਸੀ। ਇਸ ਨੂੰ ਮੰਨ ਕੇ ਹੀ ਦਿੱਲੀ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤੇ ਗਏ।

Share this Article
Leave a comment