ਚੰਡੀਗੜ੍ਹ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਾਜੀਵ ਰਾਜਾ ‘ਤੇ ਇਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਪੁਲਿਸ ਨੇ ਇਸ ਸਬੰਧ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਿੱਟੂ ਦੇ ਇੱਕ ਹੋਰ ਕਰੀਬੀ ਰਾਜੇਸ਼ ਅੱਤਰੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਆਪਣੇ ਦੋਸਤਾਂ ਦੀ ਗ੍ਰਿਫਤਾਰੀ ਤੋਂ ਬਾਅਦ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ ਹੈ।
ਰਵਨੀਤ ਬਿੱਟੂ ਨੇ ਐਕਸ ‘ਤੇ ਵੀਡੀਓ ਸ਼ੇਅਰ ਕੀਤੀ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰ ਗਈ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਅਸੀਂ ਸਾਰਿਆਂ ਨੇ ਮਿਲ ਕੇ ਸਖ਼ਤ ਮਿਹਨਤ ਕੀਤੀ ਹੈ। ਮੈਨੂੰ ਲੁਧਿਆਣੇ ਵਿੱਚ ਸਵੇਰੇ ਹੀ ਪਤਾ ਸੀ ਕਿ ਕੀ ਹੋ ਰਿਹਾ ਹੈ। ਆਪਣੀ ਕੁਰਸੀ ਬਚਾਉਣ ਲਈ ਮੁੱਖ ਮੰਤਰੀ ਮਾਨ ਮੇਰੇ ਕਰੀਬੀਆਂ ‘ਤੇ ਕੇਸ ਦਰਜ ਕਰ ਰਹੇ ਹਨ।
ਤਾਕਤ ਦੇ ਨਸ਼ੇ ਵਿੱਚ ਧੱਕੇ ਦੀ ਹੱਦ, ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਦੇ। @BhagwantMann @ANI @PTI_News @propunjabtv pic.twitter.com/AUUAIiKQkT
— Ravneet Singh Bittu (@RavneetBittu) February 9, 2025
ਬਿੱਟੂ ਨੇ ਅੱਗੇ ਕਿਹਾ ਕਿ ਜੇਕਰ ਸੀ.ਐਮ ਮਾਨ ‘ਚ ਹਿੰਮਤ ਹੈ ਤਾਂ ਉਹ ਮੇਰੇ ‘ਤੇ ਮਾਮਲਾ ਦਰਜ ਕਰਨ। ਸੈਸ਼ਨ ਖਤਮ ਹੋਣ ਤੋਂ ਬਾਅਦ ਮੈਂ ਖੁਦ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਤਮ ਸਮਰਪਣ ਕਰਨ ਜਾਵਾਂਗਾ। ਰਾਜੀਵ ਰਾਜਾ ਮੇਰੀ ਜਵਾਨੀ ਦਾ ਦੋਸਤ ਹੈ। ਉਹ ਕਾਰੋਬਾਰੀ ਹੈ ਅਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
ਮੇਰੇ ਬਹੁਤ ਹੀ ਨਜ਼ਦੀਕੀ ਸਾਥੀ ਜਿਸ ਨਾਲ ਮੇਰੇ ਪਰਿਵਾਰ ਦਾ ਪੀੜ੍ਹੀ ਵਾਰ ਰਿਸ਼ਤਾ ਹੈ, ਰਾਜੇਸ਼ ਅੱਤਰੀ ਨੂੰ ਵੀ ਅੱਜ ਸਵੇਰੇ ਗਿਰਫ਼ਤਾਰ ਕਰ ਲਿਆ ਗਿਆ ਹੈ। ਤਾਕਤ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਨੇ ਮੇਰੇ 2 ਨਿਰਦੋਸ਼ ਸਾਥੀ ਗਿਰਫ਼ਤਾਰ ਕਰ ਲਏ ਹਨ ਤੇ ਹੋਰ ਸਾਥੀਆਂ ਦੇ ਘਰਾਂ ਤੇ ਰੇਡਾਂ ਕਰਵਾ ਰਿਹਾ ਹੈ। pic.twitter.com/hJ3Cs1OYUE
— Ravneet Singh Bittu (@RavneetBittu) February 10, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ