ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਇੱਕ ਵਾਰ ਮੁੜ ਤੋਂ ਆਪਣੇ ਦੋ ਰੋਜ਼ਾ ਦੌਰੇ ‘ਤੇ ਪੰਜਾਬ ਪੁੱਜੇ। ਕੇਜਰੀਵਾਲ ਨੇ ਜਲੰਧਰ ਵਿਖੇ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ।
ਕੇਜਰੀਵਾਲ ਨੇ ਜਲੰਧਰ ਵਿਖੇ ਸਥਾਨਕ ਲੋਕਾਂ ਨੂੰ ਦੋ ਵੱਡੀਆਂ ਗਾਰੰਟੀਆਂ ਦਿੱਤੀਆਂ। ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ ‘ਚ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ ।
ਕੇਜਰੀਵਾਲ ਨੇ ਜਲੰਧਰ ਵਾਸੀਆਂ ਨੂੰ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਜਲੰਧਰ ਦੀ ਸਪੋਰਟਸ ਇੰਡਸਟਰੀ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ ਅਤੇ ਇਸ ਨੂੰ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਇੰਡਸਟਰੀ ਵਜੋਂ ਸਥਾਪਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਇਸ ਤੋਂ ਪਹਿਲਾਂ ਤਿਰੰਗਾ ਯਾਤਰਾ ਲਈ ਇਸੇ ਮਹੀਨੇ 2 ਤਾਰੀਖ਼ ਨੂੰ ਪਠਾਨਕੋਟ ਦੌਰੇ ‘ਤੇ ਆਏ ਸਨ।