ਚੰਡੀਗੜ੍ਹ: ਇੰਨੀ ਦਿਨੀ ਨਵੀਂ ਅਕਸਾਇਜ ਪਾਲਿਸੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਜਿਸ ਦੇ ਚਲਦਿਆਂ ਅਜ ਪੰਜਾਬ ਵਿੱਚ ਸ਼ਰਾਬ ਠੇਕੇਦਾਰ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਕਮੇਟੀ ਦੇ ਦੋ ਮੰਤਰੀਆਂ ਵੱਲੋ ਅੱਜ ਚੰਡੀਗੜ੍ਹ ਵਿਚ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ। ਸ਼ਰਾਬ ਠੇਕੇਦਾਰਾਂ ਅਤੇ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਅਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਹੋਈ ਇਸ ਮੀਟਿੰਗ ਹੋਈ ਬਾਰੇ ਜਾਣਕਾਰੀ ਦਿੰਦਿਆਂ ਖੰਨਾ ਦੇ ਠੇਕੇਦਾਰ ਸਤਨਾਮ ਸਿੰਘ ਸੋਨੀ ਨੇ ਦੱਸਿਆ ਕਿ ਉਨ੍ਹਾਂ ਦਾ ਮਹਾਮਾਰੀ ਦੌਰਾਨ ਬਹੁਤ ਸਾਰਾ ਨੁਕਸਾਨ ਹੋਇਆ ਹੈ ।
ਸੋਨੀ ਨੇ ਕਿਹਾ ਕਿ ਕੋਵਿਡ 19 ਦੌਰਾਨ ਸ਼ਰਾਬ ਠੇਕੇਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ । ਸੋਨੀ ਨੇ ਦਸਿਆ ਕਿ ਉਨ੍ਹਾਂ ਕੋਲ ਗ੍ਰਾਹਕਾਂ ਦੀ ਕਮਾ ਆ ਰਹੀ ਹੈ । ਉਨ੍ਹਾਂ ਕਿਹਾ ਕਿ ਇਸੇ ਕਰਕੇ ਮੀਟਿੰਗ ਦੌਰਾਨ ਉਨ੍ਹਾਂ ਮੰਤਰੀਆਂ ਅੱਗੇ ਮੰਗ ਰੱਖੀ ਹੈ ਕਿ ਉਨ੍ਹਾਂ ਦੇ ਕੋਟੇ ਘਟਾਏ ਜਾਣ ਤਾਂ ਜੋ ਠੇਕੇਦਾਰ ਬਚ ਸਕਣ। .ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਠੇਕੇਦਾਰ ਸ਼ਰਾਬ ਦੀ ਹੋਮ ਡਲਿਵਰੀ ਨਹੀਂ ਕਰ ਸਕਦੇ ਕਿਉਂਕਿ ਇਸ ਵਿਚ ਬਹੁਤ ਸਾਰੀਆਂ ਮੁਸ਼ਕਲਾਂ ਆ ਸਕਦੀਆਂ ਹਨ।