ਜੇਕਰ ਬਹੁਮਤ ਨਹੀਂ ਮਿਲਿਆ ਤਾਂ ਭਾਜਪਾ ਇਸ ਪਾਰਟੀ ਨਾਲ ਕਰੇਗੀ ਗਠਜੋੜ

TeamGlobalPunjab
1 Min Read

ਪਣਜੀ— ਗੋਆ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਦੋ ਦਿਨ ਪਹਿਲਾਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ (ਮੰਗਲਵਾਰ) ਨੂੰ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਬਣਾਉਣ ਲਈ ਬਹੁਮਤ ਦੇ ਅੰਕੜੇ ਨੂੰ ਪਾਰ ਨਹੀਂ ਕਰਦੀ । ਪਾਰਟੀ ਦੀ ਕੇਂਦਰੀ ਲੀਡਰਸ਼ਿਪ ਪਹਿਲਾਂ ਹੀ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮਜੀਪੀ) ਤੋਂ ਸਮਰਥਨ ਲੈਣ ਲਈ ਗੱਲਬਾਤ ਕਰ ਰਹੀ ਹੈ। ਦੱਸ ਦੇਈਏ ਕਿ ਗੋਆ ਵਿੱਚ 40 ਮੈਂਬਰੀ ਵਿਧਾਨ ਸਭਾ ਲਈ 14 ਫਰਵਰੀ ਨੂੰ ਵੋਟਿੰਗ ਹੋਈ ਸੀ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਭਾਜਪਾ ਨੂੰ ਉਮੀਦ ਹੈ ਕਿ ਉਹ 21 ਸੀਟਾਂ ਦੇ ਬਹੁਮਤ ਅੰਕ ਤੋਂ ਵੱਧ ਸੀਟਾਂ ਹਾਸਲ ਕਰੇਗੀ, ਪਰ ਜੇਕਰ ਗਿਣਤੀ ਘੱਟ ਜਾਂਦੀ ਹੈ, ਤਾਂ “ਪਾਰਟੀ ਨੇ ਆਜ਼ਾਦ ਅਤੇ ਐਮਜੀਪੀ ਤੋਂ ਸਮਰਥਨ ਮੰਗਣ ਦਾ ਵਿਕਲਪ ਵੀ ਖੁੱਲ੍ਹਾ ਰੱਖਿਆ ਹੈ”। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਚੋਣਾਂ ਤੋਂ ਬਾਅਦ ਗੱਠਜੋੜ ਲਈ ਐਮਜੀਪੀ ਨਾਲ ਗੱਲਬਾਤ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment