ਚੰਡੀਗੜ੍ਹ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ ਹੈ। ਅੱਜ ਉਹ ਸੰਦੇਸ਼ ਜਾਰੀ ਕਰ ਸਕਦੇ ਹਨ। ਸੂਤਰਾਂ ਅਨੁਸਾਰ ਕਿਸਾਨ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋਣ ਜਾ ਰਹੇ ਹਨ, ਇਸ ਬਾਰੇ ਡੱਲੇਵਾਲ ਦਾ ਸੰਦੇਸ਼ ਹੋ ਸਕਦਾ ਹੈ। ਉਹ ਕਿਸਾਨਾਂ ਨੂੰ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੇ ਹੋਣ ਦਾ ਸੁਨੇਹਾ ਦੇ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜਤਾਈ ਗਈ ਹੈ ਅਤੇ ਰਵਨੀਤ ਬਿੱਟੂ ਵੱਲੋਂ ਦਿੱਤੇ ਬਿਆਨ ਦਾ ਜਵਾਬ ਵੀ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਗਏ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਉਹ ਸਲਾਹਾਂ ਅਤੇ ਸੁਝਾਅ ਦੇਣ ਦੀ ਬਜਾਏ ਕੰਮ ਕਰਕੇ ਦਿਖਾਉਣ ਕਿਉਂਕਿ ਹੁਣ ਤਾਂ ਇੰਜਣ ਉਨ੍ਹਾਂ ਦੇ ਕੋਲ ਹੈ, ਬਸ ਸੀਟੀ ਮਾਰ ਦੇਣ ਤਾਂ ਹੱਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਡੱਲੇਵਾਲ ਦੀ ਸਿਹਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ, ਉਨ੍ਹਾਂ ਦੀ ਜ਼ਿੰਦਗੀ ਬਹੁਤ ਕੀਮਤੀ ਹੈ, ਜੇਕਰ ਉਨ੍ਹਾਂ ਨੂੰ ਕੁੱਝ ਹੋ ਗਿਆ ਤਾਂ ਕੇਂਦਰ ਸਰਕਾਰ ਨੂੰ ਇਸ ਦਾ ਨੁਕਸਾਨ ਭੁਗਤਣਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।