ਜੇ ਅੰਦੋਲਨਕਾਰੀ ਕਿਸਾਨਾਂ ਨੇ ਨਾ ਕੀਤੀ ਕੋਰੋਨਾ ਨਿਯਮਾਂ ਦੀ ਪਾਲਣਾ, ਤਾਂ ਸ਼ੁਰੂ ਹੋਵੇਗਾ ਆਪ੍ਰੇਸ਼ਨ ਕਲੀਨ

TeamGlobalPunjab
1 Min Read

ਨਵੀਂ ਦਿੱਲੀ :- ਸਰਕਾਰ ਨੇ ਕੋਰੋਨਾ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਉੱਥੋਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਕਿਸਾਨ ਇਨਫੈਕਟਿਡ ਹੁੰਦੇ ਹਨ ਤਾਂ ਦੂਜੇ ਲੋਕਾਂ ’ਚ ਵੀ ਇਨਫੈਕਸ਼ਨ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਬਣਿਆ ਰਹੇਗਾ। ਇਸ ਲਈ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਨੂੰ ਸਮਝਾ ਕੇ ਅੰਦੋਲਨ ਵਾਲੀ ਥਾਂ ਤੋਂ ਉਠਾਇਆ ਜਾਵੇ।

ਦੱਸ ਦਈਏ ਪਹਿਲੇ ਪੜਾਅ ’ਚ ਬਾਰਡਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਇਨ੍ਹਾਂ ਕਿਸਾਨਾਂ ਨਾਲ ਗੱਲ ਕਰਨਗੇ। ਫਿਰ ਸਰਕਾਰ ਖ਼ੁਦ ਆਪਣੇ ਨੁਮਾਇੰਦਿਆਂ ਜ਼ਰੀਏ ਗੱਲਬਾਤ ਕਰੇਗੀ। ਇਸ ਤੋਂ ਬਾਅਦ ਵੀ ਨਹੀਂ ਮੰਨੇ ਤਾਂ ਪੁਲਿਸ ਤੇ ਨੀਮ ਫ਼ੌਜੀ ਦਸਤਿਆਂ ਦੇ ਜ਼ਰੀਏ ਹਟਾ ਦਿੱਤਾ ਜਾਵੇਗਾ।

ਇਸਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਵਾਰ-ਵਾਰ ਕਿਸਾਨ ਅੰਦੋਲਨਕਾਰੀਆਂ ਨੂੰ ਅਪੀਲ ਕਰ ਰਹੇ ਹਨ ਕਿ ਕੋਰੋਨਾ ਦਾ ਫੈਲਾਅ ਹੋ ਰਿਹਾ ਹੈ ਤੇ ਅੰਦੋਲਨਕਾਰੀਆਂ ਨੂੰ ਫ਼ਿਲਹਾਲ ਆਪਣਾ ਅੰਦੋਲਨ ਮੁਲਤਵੀ ਕਰ ਦੇਣਾ ਚਾਹੀਦਾ ਹੈ। ਪਰ ਅੰਦੋਲਨਕਾਰੀ ਸਰਕਾਰ ਦੀ ਇਸ ਅਪੀਲ ਨੂੰ ਖਾਸ ਗੰਭੀਰਤਾ ਨਾਲ ਨਹੀਂ ਲੈ ਰਹੇ, ਪਰ ਅਗਲੇ ਇਕ ਹਫ਼ਤੇ ’ਚ ਕੇਂਦਰ ਤੇ ਸੂੁਬਾ ਸਰਕਾਰ ਮਿਲ ਕੇ ਆਪ੍ਰੇਸ਼ਨ ਕਲੀਨ ਨੂੰ ਅੰਜਾਮ ਦੇਣ ਵਾਲੇ ਹਨ।

Share this Article
Leave a comment