ਮਹਿਲਾਂ ਪਹਿਲਵਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਦਰੋਣਾਚਾਰੀਆ ਪੁਰਸਕਾਰ ਕਰਾਂਗਾ ਵਾਪਸ: ਮਹਾਵੀਰ ਸਿੰਘ ਫੋਗਾਟ

navdeep kaur
3 Min Read

ਚੰਡੀਗੜ੍ਹ : ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮਹਿਲਾ ਪਹਿਲਵਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਚੱਲ ਰਿਹਾ। ਧਰਨਾ ਦਿੱਲੀ ‘ਚ ਚੱਲ ਰਿਹੈ ਪਰ ਖਿਡਾਰੀਆਂ ਦੇ ਸੰਘਰਸ਼ ਦਾ ਸੇਕ ਹੁਣ ਪੰਜਾਬ ਤੱਕ ਵੀ ਪੁੱਜਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬ੍ਰਿਜ਼ ਭੂਸ਼ਣ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਹਟਾਇਆ ਜਾਵੇ। ਜਦੋ ਤੱਕ ਇਹ ਇਨਸਾਫ਼ ਨਹੀਂ ਮਿਲਦਾ ਉਸ ਸਮੇ ਤੱਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
ਦੱਸ ਦਿੰਦੇ ਹਾਂ ਕਿ ਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਆਏ ਦਰੋਣਾਚਾਰੀਆ ਐਵਾਰਡ ਜੇਤੂ ਕੋਚ ਮਹਾਵੀਰ ਸਿੰਘ ਫੋਗਾਟ ਨੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਅਪਣਾ ਪੁਰਸਕਾਰ ਵਾਪਸ ਕਰ ਦੇਣਗੇ।

ਉਲੰਪਿਕ ਤਮਗ਼ਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ, ਵਿਸ਼ਵ ਚੈਂਪੀਅਨਸ਼ਿਪ ਤਮਗ਼ਾ ਜੇਤੂ ਵਿਨੇਸ਼ ਫੋਗਾਟ ਸਮੇਤ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ। ਮਹਾਵੀਰ ਫੋਗਾਟ ਨੇ ਕਿਹਾ, ”ਜੇਕਰ ਇਸ ਮਾਮਲੇ ‘ਚ ਇਨਸਾਫ਼ ਨਾ ਮਿਲਿਆ ਤਾਂ ਮੈਂ ਅਪਣੇ ਤਮਗ਼ੇ ਵਾਪਸ ਕਰ ਦੇਵਾਂਗਾ”। ਉਨ੍ਹਾਂ ਕਿਹਾ, “ਜਿਸ ਤਰ੍ਹਾਂ ਦੇ ਇਲਜ਼ਾਮ ਹਨ, ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ”।

ਤਿੰਨ ਸਾਲ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਫੋਗਾਟ ਤੋਂ ਪੁਛਿਆ ਗਿਆ ਕਿ ਕੀ ਉਨ੍ਹਾਂ ਨੇ ਸਰਕਾਰ ਨਾਲ ਗੱਲ ਕੀਤੀ ਹੈ ਜਾਂ ਪਾਰਟੀ ਪਧਰ ‘ਤੇ ਇਸ ਮੁੱਦੇ ਨੂੰ ਉਠਾਇਆ ਹੈ, ਤਾਂ ਉਨ੍ਹਾਂ ਕਿਹਾ, ”ਅਜਿਹਾ ਕੁਝ ਨਹੀਂ ਹੋਇਆ ਹੈ।” ਇਸ ਦੌਰਾਨ ਹਰਿਆਣਾ ਵਿਚ ਕਈ ਖਾਪਾਂ ਨੇ ਵੀ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਹਿਸਾਰ, ਭਿਵਾਨੀ, ਜੀਂਦ ਅਤੇ ਰੋਹਤਕ ਵਿਚ ਕਈ ਖਾਪਾਂ ਨੇ ਪਹਿਲਵਾਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਮਹਾਵੀਰ ਫੋਗਾਟ ਪਹਿਲਵਾਨ ਗੀਤਾ ਅਤੇ ਬਬੀਤਾ ਫੋਗਾਟ ਦੇ ਪਿਤਾ ਅਤੇ ਵਿਨੇਸ਼ ਦੇ ਚਾਚਾ ਹਨ।
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦਿੱਲੀ ‘ਚ ਧਰਨੇ ‘ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲਿਸ ਨੂੰ ਨਿਰਪੱਖ ਜਾਂਚ ਕਰਨ ਦੇਣੀ ਚਾਹੀਦੀ ਹੈ। ਅਨੁਰਾਗ ਠਾਕੁਰ ਨੇ ਇਥੇ ਪੱਤਰਕਾਰਾਂ ਨੂੰ ਕਿਹਾ, “ਮੈਂ ਪ੍ਰਦਰਸ਼ਨ ਕਰ ਰਹੇ ਸਾਰੇ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਅਦਾਲਤ ਨੇ ਵੀ ਨਿਰਦੇਸ਼ ਦੇ ਦਿਤੇ ਹਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਪੂਰੀ ਹੋਣ ਦੇਣੀ ਚਾਹੀਦੀ ਹੈ”। ਉਨ੍ਹਾਂ ਕਿਹਾ, ‘‘ਦਿੱਲੀ ਪੁਲਿਸ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ ਅਤੇ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ”।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment