ਪੰਜਾਬ ਪੁਲਿਸ ਦੇ ਆਈ.ਜੀ. ਸਮੇਤ ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਦੁੱਗਲ ਕੋਰੋਨਾ ਪਾਜ਼ੀਟਿਵ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਹਨ। ਇਸ ‘ਚ ਹੀ ਅੱਜ ਪੰਜਾਬ ਪੁਲਿਸ ਦੇ ਇੱਕ ਆਈ.ਜੀ. ਅਤੇ ਇੱਕ ਐੈੱਸ.ਐੇੱਸ.ਪੀ. ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਸਿਹਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਰੇਂਜ ਦੇ ਆਈ.ਜੀ. ਹਰਦਿਆਲ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਇਸਦੀ ਪੁਸ਼ਟੀ ਕੀਤੀ ਹੈ।

ਦੇਰ ਸ਼ਾਮ ਇਕ ਸੰਦੇਸ਼ ‘ਚ ਐਸ.ਐਸ.ਪੀ. ਵਿਕਰਮਜੀਤ ਦੁੱਗਲ ਨੇ ਅੱਜ ਕਿਹਾ ਕਿ ਮੈਨੂੰ ਅੱਜ ਕੋਰੋਨਾ ਦੇ ਹਲਕੇ ਲੱਛਣ ਦਿਖਾਏ ਦਿੱਤੇ ਤੇ ਮੇਰਾ ਟੈਸਟ ਪਾਜ਼ੀਟਿਵ ਆਇਆ ਹੈ। ਮੈਂ ਆਪਣੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪੋ ਆਪਣਾ ਟੈਸਟ ਕਰਵਾਉਣ ਦੀ ਅਪੀਲ ਕਰਦਾ ਹਾਂ। ਅਸੀਂ ਰਲ ਕੇ ਕੋਰੋਨਾ ਨੂੰ ਮਾਤ ਪਾ ਦਿਆਂਗੇ।

ਇਸ ਦੇ ਨਾਲ ਹੀ ਪਟਿਆਲਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਵਿਕਰਮਜੀਤ ਸਿੰਘ ਦੁੱਗਲ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਐੱਸ.ਐੱਸ.ਪੀ. ਦੁੱਗਲ ਵੱਲੋਂ ਮਾਡਲ ਟਾਊਨ ਡਿਸਪੈਂਸਰੀ ਵਿਖੇ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

Share this Article
Leave a comment