ਪੰਜਾਬ ਪੁਲਿਸ ਦੇ ਆਈਜੀ ਨੇ ਦਿੱਤਾ ਅਸਤੀਫਾ, ਬਹਿਬਲ ਕਲਾਂ ਗੋਲ਼ੀਬਾਰੀ ਮਾਮਲਿਆਂ ਦੀ ਜਾਂਚ ਲਈ ਗਠਿਤ ਐੱਸਆਈਟੀ ਦੇ ਸਨ ਮੁਖੀ

TeamGlobalPunjab
1 Min Read

ਚੰਡੀਗੜ੍ਹ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ 2015 ‘ਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਬਾਰੀ ਮਾਮਲਿਆਂ ਦੀ ਜਾਂਚ ਲਈ ਗਠਿਤ ਐੱਸਆਈਟੀ ਦੇ ਮੁਖੀ ਸਨ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਕੁੰਵਰ ਤੋਂ ਬਿਨਾ ਨਵੀਂ ਐੱਸਆਈਟੀ ਗਠਿਤ ਕਰਨ ਲਈ ਵੀ ਕਿਹਾ ਹੈ।

ਇਸਤੋਂ ਇਲਾਵਾ 11 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤੇ ਆਪਣੇ ਅਸਤੀਫ਼ੇ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ 15 ਅਪ੍ਰੈਲ, 2021 ਤੋਂ ਆਪਣੇ ਅਹੁਦੇ ਤੋਂ ਸੇਵਾ ਮੁਕਤੀ ਲਈ ਅਰਜ਼ੀ ਦਿੰਦੇ ਹਨ। ਉਨ੍ਹਾਂ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੀ ਵੀ ਮਾਫ਼ੀ ਦੀ ਮੰਗ ਕੀਤੀ ਸੀ।

ਦੱਸ ਦਈਏ ਕੁੰਵਰ ਦੀ ਸੇਵਾ ਮੁਕਤੀ 2029 ‘ਚ ਹੋਣੀ ਸੀ।

TAGGED: ,
Share this Article
Leave a comment