ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ

navdeep kaur
3 Min Read

ਨਿਊਜ਼ ਡੈਸਕ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਹ ਮਾਮਲਾ 18 ਮਾਰਚ ਦਾ ਭਖਿਆ ਹੋਇਆ ਹੈ। ਅੰਮ੍ਰਿਤਪਾਲ ਦੇ ਕਈ ਸਾਥੀ ਪੁਲਿਸ ਹਿਰਾਸਤ ਵਿੱਚ ਹਨ। ਪੁਲਿਸ ਵਲੋਂ ਅੰਮ੍ਰਿਤਪਾਲ ਦੀ ਪਤਨੀ ਨੂੰ ਵਿਦੇਸ਼ ਜਾਣ ਤੋਂ ਵੀ ਅੰਮ੍ਰਿਤਸਰ ਦੇ ਏਅਰਪੋਰਟ ਤੇ ਰੋਕਿਆ ਗਿਆ ਸੀ।
ਦੱਸ ਦਈਏ ਕਿ ਅਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਬਠਿੰਡਾ ਲੈ ਕੇ ਆਈ ਅਤੇ ਇੱਥੋਂ ਉਸਨੂੰ ਹੈਲੀਕਾਪਟਰ ਰਾਹੀਂ ਡਿਬਰੂਗੜ੍ਹ ਜੇਲ੍ਹ ਲੈ ਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਸਵੇਰੇ 8.25 ਦੇ ਕਰੀਬ ਡਿਬਰੂਗੜ੍ਹ ਲਈ ਰਵਾਨਾ ਹੋ ਗਈ। ਪੰਜਾਬ ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਅਮ੍ਰਿਤਪਾਲ ਸਿੰਘ ਨੂੰ ਸਵੇਰੇ 6 ਵਜੇ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਅਮ੍ਰਿਤਪਾਲ ਸਿੰਘ ਨੇ ਸਰੇਂਡਰ ਨਹੀਂ ਕੀਤਾ, ਸਗੋਂ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀ) ਸੁਖਚੈਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਸਪੈਸ਼ਲ ਹੈਲੀਕਾਪਟਰ ਰਾਹੀਂ ਡਿਬ੍ਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਦੇ ਸਮੇਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਗਿਆ। ਅਮ੍ਰਿਤਪਾਲ ਸਿੰਘ ਖਿਲਾਫ NSA ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਲੈ ਜਾ ਰਹੇ ਪੁਲਿਸ ਅਫਸਰਾਂ ਨੂੰ ਮੋਬਾਇਲ ਇਸਤੇਮਾਲ ਨਾ ਕਰਨ ਦੀ ਹਿਦਾਇਤ ਦਿੱਤੀ ਗਈ ਸੀ।

IG ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਦਾ ਇਹ ਆਪ੍ਰੇਸ਼ਨ ਪਿਛਲੇ 35 ਦਿਨਾਂ ਤੋਂ ਚੱਲ ਰਿਹਾ ਸੀ ਤੇ ਪੰਜਾਬ ਪੁਲਿਸ ਦੇ ਸਾਰੇ ਵਿੰਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੂਰੇ ਆਪ੍ਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖੀ। ਅਸੀਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹਾਂ। ਪੰਜਾਬ ਪੁਲਿਸ ਨੇ ਵੀ ਇਨ੍ਹਾਂ 35 ਦਿਨਾਂ ਦੌਰਾਨ ਸੂਬੇ ਵਿਚ ਪੂਰੀ ਸ਼ਾਂਤੀ ਬਣਾਈ ਰੱਖੀ।

ਉੱਧਰ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਰੱਖੇ ਜਾਣ ਨੂੰ ਲੈ ਕੇ ਉਥੋਂ ਦੀ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬਾਕੀਆਂ ਨਾਲੋਂ ਵੱਖ ਰੱਖਿਆ ਜਾਵੇਗਾ। ਉਸ ਤੋਂ ਆਈਬੀ ਅਤੇ ਐਨਆਈਏ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਹੈਲੀਕਾਪਟਰ ਰਾਹੀਂ ਡਿਬਰੂਗੜ੍ਹ ਲੈ ਕੇ ਜਾ ਰਹੀ ਹੈ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਵਿਸ਼ੇਸ਼ ਚੌਪਰ ਰਾਹੀਂ ਡਿਬਰੂਗੜ੍ਹ ਲਿਜਾਇਆ ਜਾ ਰਿਹਾ ਹੈ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

 

 

Share this Article
Leave a comment