ਨਾਰਨੌਲ ‘ਚ ਨਾਜਾਇਜ਼ ਮਾਈਨਿੰਗ ਦਾ ਧੰਦਾ: ਵਿਜੀਲੈਂਸ ਨੇ ਮਾਈਨਿੰਗ ਵਿਭਾਗ ਦੇ ਕਲਰਕ ਨੂੰ ਕੀਤਾ ਕਾਬੂ

Global Team
2 Min Read

ਨਿਊਜ਼ ਡੈਸਕ: ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਘੁਟਾਲੇ ਨੂੰ ਲੈ ਕੇ ਚਰਚਾ ‘ਚ ਆਏ ਨਾਰਨੌਲ ‘ਚ ਵਿਜੀਲੈਂਸ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਈਨਿੰਗ ਵਿਭਾਗ ਦੇ ਕਲਰਕ ਚੰਦਰਸ਼ੇਖਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕਰੀਬ ਦਸ ਦਿਨ ਪਹਿਲਾਂ ਪੰਚਕੂਲਾ ਤੋਂ ਇੱਕ ਸਹਾਇਕ ਮਾਈਨਿੰਗ ਅਫ਼ਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਕਾਰਵਾਈ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਜਿਸ ਵਿੱਚ ਸਰਕਾਰੀ ਮਾਲੀਏ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੇ ਦੋਸ਼ ਸਾਹਮਣੇ ਆਏ ਹਨ।

ਭ੍ਰਿਸ਼ਟਾਚਾਰ ਰੋਕੂ ਬਿਊਰੋ ਰੇਵਾੜੀ ਅਤੇ ਨਾਰਨੌਲ ਦੀ ਸਾਂਝੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਭਾਗ ਦੇ ਕੁਝ ਅਧਿਕਾਰੀ ਤੇ ਕਰਮਚਾਰੀ ਵਾਹਨ ਮਾਲਕਾਂ ਦੀ ਮਿਲੀਭੁਗਤ ਨਾਲ ਜਾਅਲੀ ਦਸਤਾਵੇਜ਼ ਤਿਆਰ ਕਰਵਾਉਂਦੇ ਸਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਅਣਦੇਖੀ ਕਰਦੇ ਹੋਏ ਘੱਟ ਜੁਰਮਾਨਾ ਵਸੂਲ ਕੇ ਵਾਹਨਾਂ ਨੂੰ ਛੱਡ ਦਿੰਦੇ ਸਨ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਈ ਮਾਮਲਿਆਂ ਵਿੱਚ ਵਾਤਾਵਰਨ ਮੁਆਵਜ਼ੇ ਦੀ ਰਕਮ ਨੂੰ ਘਟਾਉਣ ਲਈ ਫਰਜ਼ੀ ਹਲਫ਼ਨਾਮੇ ਅਤੇ ਗਲਤ ਕੀਮਤ ਦੇ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਗਈ ਸੀ। ਅਧਿਕਾਰੀਆਂ ਨੇ ਬਿਨਾਂ ਤਸਦੀਕ ਕੀਤੇ ਇਨ੍ਹਾਂ ਦਸਤਾਵੇਜ਼ਾਂ ਨੂੰ ਸਵੀਕਾਰ ਕਰ ਲਿਆ, ਜਿਸ ਨਾਲ 4 ਲੱਖ ਰੁਪਏ ਤੱਕ ਦਾ ਜੁਰਮਾਨਾ ਘਟਾ ਕੇ 2 ਲੱਖ ਰੁਪਏ ਜਾਂ ਇਸ ਤੋਂ ਵੀ ਘੱਟ ਹੋ ਗਿਆ। ਇਸ ਗੜਬੜੀ ਕਾਰਨ ਸਰਕਾਰ ਨੂੰ ਕਰੀਬ 21 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਮਾਮਲੇ ਵਿੱਚ ਕੁੱਲ 17 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਭੂਮਿਕਾ ਸ਼ੱਕੀ ਪਾਈ ਗਈ ਹੈ। ਵਿਜੀਲੈਂਸ ਵੱਲੋਂ ਧੋਖਾਧੜੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੁਣ ਤੱਕ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment